ਯੂਕੇ ਵਿਚ ਸਾਂਸਦ ਤਨਮਨਜੀਤ ਸਿੰਘ ਢੇਸੀ ਵੱਲੋਂ ਯੂਕੇ ਦੀ ਸਾਂਸਦ ਵਿਚ ਸ਼ੁਭਕਰਨ ਸਿੰਘ ਦੀ ਮੌਤ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਵੱਲੋਂ ਪੂਰੇ ਮਾਮਲੇ ‘ਤੇ ਬੇਬਾਕੀ ਨਾਲ ਗੱਲਬਾਤ ਕੀਤੀ ਗਈ। ਜਿਸ ਤੋਂ ਬਾਅਦ ਯੂਕੇ ਦੇ ਮੰਤਰੀ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸਾਰੇ ਮਾਮਲੇ ਬਾਰੇ ਭਾਰਤ ਨਾਲ ਗੱਲਬਾਤ ਕੀਤੀ ਜਾਵੇਗੀ।
ਦੱਸ ਦੇਈਏ ਕਿ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਤੇ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ ਪਰ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਹੈ ਤੇ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਰਹੇ ਹਨ। ਇਸ ਸਾਰੇ ਮੁੱਦੇ ਨੂੰ ਬਹੁਤ ਹੀ ਬੇਬਾਕੀ ਨਾਲ ਯੂਕੇ ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਵੱਲੋਂ ਪਾਰਲੀਮੈਂਟ ਵਿਚ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : ਖਨੌਰੀ ਬਾਰਡਰ ਤੋਂ ਆਈ ਮੰਦਭਾਗੀ ਖਬਰ, ਬਠਿੰਡਾ ਦੇ ਕਿਸਾਨ ਦਰਸ਼ਨ ਸਿੰਘ ਦੀ ਅੰਦੋਲਨ ਦੌਰਾਨ ਮੌ/ਤ
ਜ਼ਿਕਰਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਉਹ ਸ਼ਖਸ ਹਨ ਜੋ ਪਿਛਲੇ ਕਾਫੀ ਸਮੇਂ ਕਿਸਾਨੀ ਮੁੱਦੇ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਜੁੜੇ ਮੁੱਦੇ ਯੂਕੇ ਵਿਚ ਚੁੱਕੇ ਜਾਂਦੇ ਰਹੇ ਹਨ।