ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਪੈਂਦੇ ਦਸੂਹਾ ਦੇ ਬਲਗਾਨ ਚੌਕ ‘ਤੇ ਟਰੱਕ ਅਤੇ ਟੈਂਪੂ ਵਿਚਾਲੇ ਜ਼ਬਰਦਸਤ ਹਾਦਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਚਾਂਗਲਾ ਵਜੋਂ ਹੋਈ ਹੈ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਟੈਂਪੂ ਦਾ ਡਰਾਈਵਰ ਮਨਪ੍ਰੀਤ ਸਵਾਰੀਆਂ ਨਾਲ ਅੰਮ੍ਰਿਤਸਰ ਸਟੇਸ਼ਨ ਗਿਆ ਸੀ। ਸਵਾਰੀਆਂ ਛੱਡ ਕੇ ਉਹ ਉਥੋਂ ਵਾਪਸ ਘਰ ਆ ਰਿਹਾ ਸੀ ਕਿ ਉਸ ਨਾਲ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਮਨਪ੍ਰੀਤ ਨੂੰ ਟੈਂਪੂ ‘ਚੋਂ ਬਾਹਰ ਕੱਢਿਆ ਅਤੇ ਉਸ ਨੂੰ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਗਰੋਂ ਲੋਕਾਂ ਨੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਕਾਰਾ : ਮੋਬਾਈਲ ਵਰਤਣ ‘ਤੋਂ ਰੋਕਿਆ ‘ਤਾਂ ਮਾਂ ਨੂੰ ਛੱਤ ਤੋਂ ਦਿੱਤਾ ਧੱਕਾ, ਮੌ.ਤ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਪੁਲਿਸ ਨੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ। ਟੈਂਪੂ ਚਾਲਕ ਮਨਪ੍ਰੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਟਰੱਕ ਦੇ ਡਰਾਈਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: