ਲੁਧਿਆਣਾ ਵਿੱਚ ਅੱਜ ਇੱਕ ਹੈਰਾਨੀਜਨਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ।
ਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਜਮਾਲਪੁਰ ਚੌਕ ’ਤੇ ਕਾਰ ਅਤੇ ਟਰਾਲੀ ਦੀ ਟੱਕਰ ਹੋ ਗਈਸ ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਕਾਰ ਪੂਰੀ ਤਰ੍ਹਾਂ ਸੜ ਗਈ ਅਤੇ ਟਰੈਕਟਰ ਦੀ ਇੱਕ ਸਾਈਡ ਵੀ ਨੁਕਸਾਨੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਦੋ ਨੌਜਵਾਨ ਬਲੇਨੋ ਕਾਰ ਵਿੱਚ ਚੰਡੀਗੜ੍ਹ ਤੋਂ ਸਮਰਾਲਾ ਚੌਕ ਵੱਲ ਜਾ ਰਹੇ ਸਨ। ਜਮਾਲਪੁਰ ਚੌਕ ਵਿੱਚ ਬੂਰੇ ਦੀ ਭਰੀ ਟਰਾਲੀ ਦੇ ਚਾਲਕ ਨੇ ਟਰੈਕਟਰ ਟਰਾਲੀ ਨੂੰ ਮੈਟਰੋ ਰੋਡ ਵੱਲ ਮੋੜ ਦਿੱਤਾ।
ਪਿੱਛੋਂ ਆ ਰਹੀ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਸ ਦਾ ਡਰਾਈਵਰ ਉਸ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਕਾਰ ਸਿੱਧੀ ਟਰੈਕਟਰ ਨਾਲ ਜਾ ਟਕਰਾਈ। ਇਸ ਕਾਰਨ ਅੱਗ ਲੱਗ ਗਈ।
ਉਥੇ ਮੌਜੂਦ ਪੀਸੀਆਰ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੇ ਕਾਰ ਦੇ ਡਰਾਈਵਰ ਨੂੰ ਬਾਹਰ ਕੱਢਿਆ ਅਤੇ ਕਾਰ ’ਤੇ ਪਾਣੀ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਰਿਹਾ ਹੈ। ਜਦਕਿ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ : ਪੰਜਾਬੀ ਮੁੰਡੇ ਦਾ ਨਿਊਜ਼ੀਲੈਂਡ ‘ਚ ਭੇਤਭਰੇ ਹਾਲਾਤਾਂ ‘ਚ ਕ.ਤਲ, ਇਕਲੌਤੇ ਪੁੱਤ ਦੀ ਮੌ.ਤ ਦੀ ਖ਼ਬਰ ਸੁਣ ਸਦਮੇ ‘ਚ ਮਾਪੇ
ਥਾਣਾ ਫੋਕਲ ਪੁਆਇੰਟ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਘਟਨਾ ਤੜਕੇ 2 ਵਜੇ ਵਾਪਰੀ, ਗੱਡੀ ਵਿੱਚ ਸਵਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨਾਂ ਅਤੇ ਪਤੇ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ : –