Terrible corona in : ਕੋਰੋਨਾ ਨੇ ਪੂਰੀ ਦੁਨੀਆ ‘ਚ ਕੋਹਰਾਮ ਮਚਾਇਆ ਹੋਇਆ ਹੈ। ਦਿਨੋ-ਦਿਨ ਇਸ ਦੇ ਕੇਸ ਵਧਦੇ ਜਾ ਰਹੇ ਹਨ। ਜਿਲ੍ਹਾ ਜਲੰਧਰ ‘ਚ ਕੋਰੋਨਾ ਦੇ ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਪਾਜੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਜਲੰਧਰ ਤੋਂ 241 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਨਾਲ ਹੀ 6 ਲੋਕ ਕੋਰੋਨਾ ਦੀ ਭੇਟ ਚੜ੍ਹ ਗਏ। ਹੁਣ ਜਲੰਧਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 11000 ਤੋਂ ਵੀ ਵੱਧ ਗਈ ਹੈ ਤੇ ਮਰਨ ਵਾਲਿਆਂ ਦਾ ਅੰਕੜਾ 307 ਤਕ ਜਾ ਪੁੱਜਾ ਹੈ।
ਜਲੰਧਰ ‘ਚ ਹੁਣ ਤਕ 135914 ਲੋਕਾਂ ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 120626 ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 11172 ਪਾਜੀਟਿਵ ਪਾਏ ਗਏ ਹਨ, 8144 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ 307 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਸ਼ੁੱਕਰਵਾਰ ਨੂੰ 3000 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਤੇ 174 ਵਿਅਕਤੀਆਂ ਨੂੰ ਡਿਸਚਰਾਜ ਕੀਤਾ ਗਿਆ। ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ 2817 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 92833 ਹੋ ਗਈ ਹੈ। ਕੱਲ ਸਭ ਤੋਂ ਵੱਧ 437 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 401, ਬਠਿੰਡਾ 105, ਪਟਿਆਲਾ 219, ਜਲੰਧਰ 307, ਮੁਹਾਲੀ 312 ਅਤੇ ਗੁਰਦਾਸਪੁਰ 131 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਸੂਬੇ ‘ਚ ਕੁੱਲ 1524012 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 92833 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 68463 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 21662 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 501 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 76 ਮਰੀਜ਼ ਗੰਭੀਰ ਹਾਲਾਤ ‘ਚ ਵੈਂਟੀਲੇਟਰ ਤੇ ਹਨ। ਸੂਬੇ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਕੇਸਾਂ ਦਾ ਵਧਣਾ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਹੈ।