ਅਬੋਹਰ ਦੇ ਗਊਸ਼ਾਲਾ ਰੋਡ ‘ਤੇ ਸਥਿਤ ਇੱਕ ਟਾਇਰਾਂ ਦੀ ਦੁਕਾਨ ਨੂੰ ਅਣਪਛਾਤੇ ਕਾਰਨਾਂ ਕਰਕੇ ਅਚਾਨਕ ਅੱਗ ਲੱਗ ਗਈ। ਦੁਕਾਨ ‘ਚੋਂ ਧੂੰਆਂ ਉੱਠਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ‘ਤੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਜਾਣਕਾਰੀ ਅਨੁਸਾਰ ਬੀਤੀ ਰਾਤ 11 ਵਜੇ ਗੋਸ਼ਾਲਾ ਰੋਡ ਵਰਮਾ ਟਾਇਰਾਂ ਦੀ ਦੁਕਾਨ ਤੋਂ ਅਚਾਨਕ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਕ ਸ਼ਾਮ ਲਾਲ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਟਾਇਰਾਂ ਦੀ ਦੁਕਾਨ ਤੋਂ ਜ਼ਿਆਦਾ ਧੂੰਆਂ ਨਿਕਲਦਾ ਦੇਖ ਕੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ।
ਇਹ ਵੀ ਪੜ੍ਹੋ : OYO ਹੋਟਲਾਂ ‘ਚ ਹੁਣ ਅਣ-ਵਿਆਹੇ ਜੋੜਿਆਂ ਦੀ ਐਂਟਰੀ ਬੈਨ, ਨਵੇਂ ਸਾਲ ‘ਤੇ ਕੰਪਨੀ ਨੇ ਬਦਲੇ ਨਿਯਮ
ਦੁਕਾਨ ਵੱਡੀ ਹੋਣ ਕਰਕੇ ਫਾਇਰ ਬ੍ਰਿਗੇਡ ਦੇ ਕਰੀਬ 10-15 ਮੁਲਾਜ਼ਮਾਂ ਨੇ ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਜਿਸ ਤੋਂ ਬਾਅਦ ਟਾਇਰਾਂ ਅਤੇ ਹੋਰ ਸਾਮਾਨ ਨੂੰ ਬਾਹਰ ਕੱਢ ਲਿਆ ਗਿਆ। ਦੁਕਾਨ ਦੇ ਅੰਦਰ ਏਅਰ ਟੈਂਕ ਵੀ ਰੱਖਿਆ ਹੋਇਆ ਸੀ, ਜਿਸ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੁਰੱਖਿਅਤ ਬਾਹਰ ਕੱਢ ਲਿਆ। ਅੱਗ ਲੱਗਣ ਕਾਰਨ ਦੁਕਾਨ ਮਾਲਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -: