Terrible fire in insurance : ਮੁਕੇਰੀਆਂ ਵਿਖੇ ਬੁੱਧਵਾਰ ਸਵੇਰੇ ਲਗਭਗ 4.30 ਵਜੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਤੇ ਪੰਜਾਬ ਐਂਡ ਸਿੰਧ ਬੈਂਕ ਦੇ ਉਪਰਲੇ ਹਿੱਸੇ, ਜੋ ਕਿ ਸਿਵਲ ਹਸਪਤਾਲ ਦੇ ਸਾਹਮਣੇ ਹੈ, ਦੇ ਉਪਰ ਵਾਲੇ ਹਿੱਸੇ ਵਿਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਅੱਗ ਬਹੁਤ ਹੀ ਭਿਆਨਕ ਸੀ ਤੇ ਇਸ ਨੂੰ ਕਾਬੂ ਪਾਉਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁਕੇਰੀਆਂ ਪੁਲਿਸ ਦੇ SHO ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਉਹ ਆਪਣੀ ਟੀਮ ਸਮੇਤ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ।
ਉਥੇ ਆਸ-ਪਾਸ ਦੇ ਦੁਕਾਨਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਇੰਸ਼ੋਰੈਂਸ ਕੰਪਨੀ ਵਿਚ ਅੱਗ ਲੱਗ ਚੁੱਕੀ ਹੈ ਪਰ ਅਧਿਕਾਰੀਆਂ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਅੱਗ ਭਿਆਨਕ ਹੋਣ ਕਾਰਨ ਉਨ੍ਹਾਂ ਨੂੰ ਵੀ ਅੱਗ ਬੁਝਾਉਣ ਵਿਚ ਕਾਫੀ ਸਮਾਂ ਲੱਗਾ ਕਿਉਂਕਿ ਅੱਗ ਦੀਆਂ ਲਪਟਾਂ ਇੰਨੀਆਂ ਉਚੀਆਂ ਸਨ ਕਿ ਅਸਮਾਨ ਨੂੰ ਛੂਹ ਰਹੀਆਂ ਸਨ। ਅੱਗ ਕਾਰਨ ਇੰਸ਼ੋਰੈਂਸ ਕੰਪਨੀ ਦਾ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ।