ਜੰਮੂ-ਕਸ਼ਮੀਰ ਦੇ ਬਾਰਾਮੂਲਾ ਇਲਾਕੇ ‘ਚ ਅੱਤਵਾਦੀ ਹਮਲੇ ਦੀ ਖਬਰ ਹੈ। ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਜੈਂਟਮੁੱਲਾ ਵਿਖੇ ਸੇਵਾਮੁਕਤ SSP ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ। ਇਹ ਜਾਣਕਾਰੀ ਜੰਮੂ ਕਸ਼ਮੀਰ ਪੁਲਿਸ ਨੇ ਦਿੱਤੀ ਹੈ।
ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁੱਲਾ ਵਿੱਚ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ਮੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮਸਜਿਦ ‘ਤੇ ਹਮਲਾ ਕਰਨ ਅਤੇ ਪੁਲਿਸ ਅਧਿਕਾਰੀ ਨੂੰ ਗੋਲੀ ਮਾਰਨ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਅੱਤਵਾਦੀਆਂ ਦੀਆਂ ਕਾਇਰਤਾਪੂਰਨ ਕਾਰਵਾਈਆਂ ਵੱਧ ਰਹੀਆਂ ਹਨ। ਅੱਤਵਾਦੀਆਂ ਨੂੰ ਫੜਨ ਲਈ ਸਰਚ ਆਪਰੇਸ਼ਨ ਵੀ ਜਾਰੀ ਹੈ।
ਇਹ ਵੀ ਪੜ੍ਹੋ : ਟੀਮ ਇੰਡੀਆ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ! ਟੈਸਟ ਮੈਚ ਤੋਂ ਪਹਿਲਾਂ ਹੋਈ ਕੋਹਲੀ ਦੀ ਵਾਪਸੀ
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ ਹੈ ਕਿ ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁੱਲਾ ਦੇ ਰਹਿਣ ਵਾਲੇ ਸਾਬਕਾ SSP ਮੁਹੰਮਦ ਸ਼ਫੀ ‘ਤੇ ਹਮਲਾ ਕੀਤਾ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਮਸਜਿਦ ‘ਚ ਅਜ਼ਾਨ ਦੇ ਰਿਹਾ ਸੀ। ਗੋਲੀ ਲੱਗਣ ਕਾਰਨ ਉਸ ਦੀ ਜਾਨ ਚਲੀ ਗਈ। ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਹੈ ਕਿ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵੀਰਵਾਰ ਨੂੰ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਵਾਲੀ ਥਾਂ ‘ਤੇ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਵਾਹਨਾਂ ‘ਤੇ ਹਮਲਾ ਕੀਤਾ। ਅੱਤਵਾਦੀਆਂ ਦੇ ਇਸ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ, ਜਦਕਿ 3 ਜਵਾਨ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ : –