ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਲਾਲ ਚੌਂਕ ‘ਤੇ ਅੱਤਵਾਦੀ ਹਮਲਾ ਹੋਣ ਦੀ ਖਬਰ ਆਈ ਹੈ। ਸ਼੍ਰਨਗਰ ਦੇ ਲਾਲ ਚੌਂਕ ਦੇ ਅਮੀਰਾ ਕਡਾਲ ਇਲਾਕੇ ਵਿੱਚ ਐਤਵਾਰ ਨੂੰ ਗ੍ਰੇਨੇਡ ਹਮਲਾ ਹੋਇਆ, ਇਸ ਵਿੱਚ ਇੱਕ ਜਵਾਨ ਸਣੇ 21 ਲੋਕ ਜ਼ਖਮੀ ਹੋ ਗਏ, ਜਦਕਿ ਇੱਕ ਔਰਤ ਦੀ ਮੌਤ ਹੋ ਗਈ। ਅਚਾਨਕ ਹੋਏ ਧਮਾਕੇ ਤੋਂ ਬਾਅਦ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ।
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸ਼੍ਰੀਨਗਰ ਦੇ ਅਮੀਰਾਕਦਲ ਵਿੱਚ ਇੱਕ ਸ਼ੱਕੀ ਅੱਤਵਾਦੀ ਵੱਲੋਂ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਅੱਤਵਾਦੀ ਨੇ ਪੁਲਿਸ ਤੇ ਸੁਰੱਖਿਆ ਬਲਾਂ ਦੇ ਸਾਂਝੇ ਦਸਤੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰੇਨੇਡ ਨਾਲ ਹਮਲਾ ਕੀਤਾ।
ਮਿਲੀ ਜਾਣਕਾਰੀ ਮੁਤਾਬਕ ਅਮੀਰਾਦਲ ਵਿੱਚ ਸੁਰੱਖਿਆਬਲਾਂ ਦੀ ਇੱਕ ਟੁਕੜੀ ਨਾਕੇ ‘ਤੇ ਤਾਇਨਾਤ ਸੀ। ਇਸੇ ਵਿਚਾਲੇ ਉਨ੍ਹਾਂ ‘ਤੇ ਗ੍ਰੇਨੇਡ ਹਮਲਾ ਕੀਤਾ ਗਿਆ। ਨਿਸ਼ਾਨ ਖੁੰਝਣ ਕਰਕੇ ਗ੍ਰੇਨੇਡ ਦੂਜੀ ਥਾਂ ਜਾ ਕੇ ਫਟ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਆਈ.ਜੀ. ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਤੇ ਸੁਰੱਖਿਆ ਬਲਾਂ ਦੇ ਸਾਂਝੇ ਦਸਤੇ ‘ਤੇ ਇਹ ਗ੍ਰੇਨੇਡ ਹਮਲਾ ਅੱਤਵਾਦੀਆਂ ਵੱਲੋਂ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਤੇ ਇਲਾਕੇ ਵਿੱਚ ਫੌਜੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।