ਮੁਹਾਲੀ ਅਦਾਲਤ ਨੇ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਖਿਲਾਫ 2022 ‘ਚ ਇਕ ਔਰਤ ਨੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ। ਮੁਹਾਲੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਜਤਿੰਦਰ ਕੁਮਾਰ ਦੇ ਵਕੀਲ ਵਿਸ਼ਾਲ ਰਤਨਾ ਨੇ ਦੱਸਿਆ ਕਿ ਔਰਤ ਨੇ ਜਤਿੰਦਰ ਕੁਮਾਰ ‘ਤੇ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਦਾ ਦੋਸ਼ ਲਗਾਇਆ ਸੀ।
ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਔਰਤ ਜਤਿੰਦਰ ਕੁਮਾਰ ਨੂੰ ਪਹਿਲਾਂ ਤੋਂ ਜਾਣਦੀ ਸੀ। ਦੋਸ਼ ਲਗਾਉਣ ਵਾਲੀ ਔਰਤ ਨੂੰ ਪਤਾ ਸੀ ਕਿ ਜਤਿੰਦਰ ਕੁਮਾਰ ਵਿਆਹਿਆ ਹੋਇਆ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੇਕਰ ਕੋਈ ਔਰਤ ਸੱਚ ਜਾਣ ਕੇ ਕਿਸੇ ਵਿਅਕਤੀ ਨਾਲ ਸਰੀਰਕ ਸਬੰਧ ਬਣਾ ਰਹੀ ਹੈ ਤਾਂ ਇਸ ਨੂੰ ਬਲਾਤਕਾਰ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਜਤਿੰਦਰ ਕੁਮਾਰ ‘ਤੇ ਲੱਗੇ ਬਲਾਤਕਾਰ ਦੇ ਦੋਸ਼ ਝੂਠੇ ਹਨ, ਇਸ ਲਈ ਉਸ ਨੂੰ ਇਸ ਮਾਮਲੇ ‘ਚ ਬਰੀ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : 4-5 ਹਜ਼ਾਰ ਨਹੀਂ ਸਿਰਫ 1500 ਰੁਪਏ ਵਿੱਚ ਬਣੇਗਾ Passport, ਘਰ ਬੈਠੇ ਇੰਝ ਕਰੋ Apply
ਦੱਸ ਦੇਈਏ ਕਿ ਪੀੜਤ ਔਰਤ ਨੇ ਇਸ ਤੋਂ ਪਹਿਲਾਂ 25 ਮਈ 2022 ਨੂੰ ਪਿੰਜੌਰ ਥਾਣੇ ਵਿੱਚ ਜ਼ੀਰੋ ਐਫਆਈਆਰ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਜਤਿੰਦਰ ਕੁਮਾਰ ਨੇ ਵਿਆਹ ਦਾ ਝਾਂਸਾ ਦੇ ਕੇ ਢਕੌਲੀ ਦੇ ਇੱਕ ਹੋਟਲ ਵਿੱਚ ਉਸ ਨਾਲ ਬਲਾਤਕਾਰ ਕੀਤਾ। ਮਾਮਲਾ ਢਕੌਲੀ ਇਲਾਕੇ ਦਾ ਹੋਣ ਕਾਰਨ ਇਹ ਢਕੌਲੀ ਥਾਣੇ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਪੁਲਿਸ ਨੇ 25 ਮਈ ਨੂੰ ਜਤਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ ਸੀ। ਦੋ ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਦੀ ਸੁਣਵਾਈ ਮੋਹਾਲੀ ਅਦਾਲਤ ਵਿੱਚ ਚੱਲ ਰਹੀ ਸੀ, ਜਿਸ ‘ਤੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”