The state government has sought : ਸੂਬੇ ਵਿਚ ਰਹਿ ਰਹੇ ਮਜ਼ਦੂਰਾਂ ਤੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਪਿਤਰੀ ਰਾਜ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ 59 ਹੋਰ ਵਿਸ਼ੇਸ਼ ਰੇਲਾਂ ਰਾਹੀਂ ਬਿਹਾਰ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਬਿਹਾਰ ਦੇ ਦੀਪਕ ਕੁਮਾਰ ਨੂੰ ਚਿੱਠੀਵੀ ਲਿਖੀ ਹੈ। ਇਸ ਚਿੱਠੀ ਵਿਚ ਰੋਜ਼ਾਨਾ 12 ਰੇਲ ਗਡੀਆਂ ਚਲਾਉਣ ਦੀ ਇਜਾਜ਼ਤ ਮੰਗੀਗਈ ਹੈ ਤੇ 59 ਰੇਲਾਂ ਦੀ ਸੂਚੀ ਬਿਹਾਰ ਸਰਕਾਰ ਨੂੰ ਭੇਜੀ ਗਈ ਹੈ।
ਭਾਵੇਂ ਪਹਿਲਾਂ ਵੀ ਸੂਬਾ ਸਰਕਾਰ ਵਲੋਂ ਬਹੁਤ ਸਾਰੀਆਂ ਰੇਲਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਰਾਜਾਂ ਵਿਚ ਵਾਪਸ ਭੇਜਿਆ ਗਿਆ ਹੈ ਪਰ ਹੁਣ ਫਿਰ 59 ਹੋਰ ਵਿਸ਼ੇਸ਼ ਰੇਲਾਂ ਚਲਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਪ੍ਰਵਾਸੀ ਮਜ਼ਦੂਰ ਆਪਣੇ ਪਿਤਰੀ ਰਾਜ ਵਾਪਸ ਪੁੱਜ ਸਕਣ। ਉਨ੍ਹਾਂ ਦੱਸਿਆ ਕਿ ਇਹ ਰੇਲਾਂ ਪੰਜਾਬ ਦੇ ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਸਰਹਿੰਦ ਤੇ ਪਟਿਆਲਾ ਸਟੇਸ਼ਨਾਂ ਤੋਂ ਰਵਾਨਾ ਹੋਣਗੀਆਂ। ਇਹ ਰੇਲਾਂ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਬਕਸਰ, ਸੀਤਾਮੜ੍ਹੀ, ਪਟਨਾ, ਸਹਰਸਾ, ਭਾਗਲਪੁਰ, ਛਪਰਾ, ਕਿਸ਼ਨਗੰਜ, ਹਾਜੀਪੁਰ, ਗਯਾ, ਬੇਤੀਆ, ਸੀਵਾਨ ਤੋਂ ਇਲਾਵਾ ਹੋਰ ਮੁੱਖ ਸ਼ਹਿਰਾਂ ਤਕ ਪ੍ਰਵਾਸੀ ਮਜ਼ਦੂਰਾਂ ਨੂੰ ਪਹੁੰਚਾਉਣਗੀਆਂ। ਚੀਫ ਸੈਕਟਰੀ ਨੇ ਦੱਸਿਆ ਕਿ ਜਾਣ ਤੋਂ ਪਹਿਲਾਂ ਸਾਰਿਆਂ ਦੀ ਮੈਡੀਕਲ ਜਾਂਚ ਹੋਵੇਗੀ ਤੇ ਸਿਰਫ ਉਹ ਮਜ਼ਦੂਰ ਹੀ ਸਫਰ ਕਰ ਸਕਣਗੇ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਪਾਏ ਜਾਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ 2.50 ਲੱਖ ਮਜ਼ਦੂਰਾਂ ਨੂੰ ਬਿਹਾਰ ਭੇਜਿਆ ਜਾ ਚੁੱਕਾ ਹੈ ਪਰ ਫਿਰ ਵੀ ਸੂਬਾ ਸਰਕਾਰ ਵਲੋਂ ਲਗਾਤਾਰ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਨਾਲ ਹੀ ਰੇਲਾਂ ਦੀ ਸੈਨੇਟਾਈਜੇਸ਼ਨ ਦੇ ਵੀ ਮੁਕੰਮਲ ਪ੍ਰਬੰਧ ਸੂਬਾ ਸਰਕਾਰ ਵਲੋਂ ਕੀਤੇ ਗਏ ਹਨ।