ਦੇਸ਼ ਭਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਹਰ ਪਾਸੇ ਚੋਣਾਂ ਦਾ ਰੌਲਾ ਸੁਣਾਈ ਦੇ ਰਿਹਾ ਹੈ। ਕਾਂਗਰਸ ਆਪਣੀ ਗੁਆਚੀ ਹੋਈ ਸਾਖ ਨੂੰ ਵਾਪਸ ਪਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ। ਕਾਫੀ ਸੋਚ-ਵਿਚਾਰ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਹੈ। ਦੂਜੇ ਕਾਂਗਰਸ ਦੇ ਕੱਦਾਵਰ ਨੇਤਾਵਾਂ ਵਿਚ ਸ਼ਾਮਲ ਅਤੇ ਸਾਬਕਾ ਕੇਂਦਰੀ ਮੰਤਰੀ ਸਾਂਸਦ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਇਸ ਵਾਰ ਚੰਡੀਗੜ੍ਹ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।
ਕਾਂਗਰਸ ਨੇ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਵਿੱਚ ਮਨੀਸ਼ ਤਿਵਾੜੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦਰਅਸਲ 1991 ਤੋਂ ਮਨੀਸ਼ ਤਿਵਾੜੀ ਲਗਾਤਾਰ ਚੰਡੀਗੜ੍ਹ ਤੋਂ ਟਿਕਟ ਦੀ ਮੰਗ ਕਰਦੇ ਆ ਰਹੇ ਹਨ। ਪਰ ਉਨ੍ਹਾਂ ਨੂੰ ਇਥੋਂ ਟਿਕਟ ਨਹੀਂ ਮਿਲਿਆ, ਪਰ 2024 ਦੀਆਂ ਚੋਣਾਂ ਵਿਚ ਉਨ੍ਹਾਂ ਦੀ ਇਹ ਮੁਰਾਦ ਪੂਰੀ ਹੋ ਗਈ। ਕਾਂਗਰਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਦੇ ਦਿੱਤਾ ਹੈ।
ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਤੋਂ ਟਿਕਟ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਦੇ ਮੌਜੂਦਾ ਪ੍ਰਧਾਨ ਮੱਲਿਕਾਰਜੁਨ ਖੜਗੇ, ਦੇ ਨਾਲ ਹੀ ਕਾਂਗਰਸ ਨੇਤਾ ਰਾਜੀਵ ਸ਼ੁਕਲਾ ਤੇ ਪ੍ਰਿਯੰਕਾ ਗਾਂਧੀ ਵਾਡਰਾ ਦਾ ਧੰਨਵਾਦ ਪ੍ਰਗਟਾਇਆ ਹੈ। ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਉਨ੍ਹਾਂ ਦੱਸਿਆ ਕਿ ਸੈਕਟਰ 4 ਵਿਚ ਉਨ੍ਹਾਂ ਦਾ ਘਰ ਹੈ ਉਥੋਂ 200 ਮੀਟਰ ਦੀ ਦੂਰੀ ਤੋਂ ਉਨ੍ਹਾਂ ਦਾ ਇਸ ਵਾਰ ਦਾ ਲੋਕ ਸਭਾ ਹਲਕੇ ਸ੍ਰੀ ਆਨੰਦਪੁਰ ਸਾਹਿਬ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੀ ਖੈਰ ਨਹੀਂ! ਕੱਟ ਤੋਂ ਕੱਟਣਗੇ ਚਲਾਨ, ਨਾ ਮੁੜੇ ਤਾਂ…
ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜ ਰਹੇ ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਦੀ ਟਿਕਟ ਕੱਟਣ ‘ਤੇ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਪਵਨ ਬੰਸਲ ਨਾਲ ਮਿਲ ਕੇ ਉਨ੍ਹਾਂ ਦਾ ਅਸ਼ੀਰਵਾਦ ਲੈਣਗੇ। ਉਨ੍ਹਾਂ ਦੱਸਿਆ ਕਿ 1984 ਵਿੱਚ ਜਦੋਂ ਉਹ ਐਨਐਸਯੂਆਈ ਪੰਜਾਬ ਦੇ ਜਨਰਲ ਸਕੱਤਰ ਸਨ ਤਾਂ ਉਨ੍ਹਾਂ ਨੇ ਨਿਰਵਿਰੋਧ ਰਾਜ ਸਭਾ ਮੈਂਬਰ ਪਵਨ ਬਾਂਸਲ ਦਾ ਸਵਾਗਤ ਕੀਤਾ ਸੀ, ਉਸ ਸਮੇਂ ਉਨ੍ਹਾਂ ਦੇ ਪਿਤਾ ਵੀ ਮੌਜੂਦ ਸਨ ਜੋ ਪਵਨ ਬਾਂਸਲ ਦੇ ਬਹੁਤ ਨੇੜੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੇ ਸਾਹਮਣੇ ਇਹ ਉਸਦਾ ਆਖਰੀ ਪ੍ਰੋਗਰਾਮ ਸੀ। ਇਕ ਦਿਨ ਬਾਅਦ ਹੀ ਅੱਤਵਾਦੀਆਂ ਨੇ ਉਨ੍ਹਾਂ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਪਵਨ ਬਾਂਸਲ ਨਾਲ ਕੰਮ ਕੀਤਾ।
ਵੀਡੀਓ ਲਈ ਕਲਿੱਕ ਕਰੋ -: