ਅੱਜ ਨਗਰ ਨਿਗਮ ਬਠਿੰਡਾ ਵਿੱਚ ਘਰਾਂ ਦੇ ਬਾਹਰ ਕੀਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਸਖ਼ਤ ਨਜ਼ਰ ਆਈ। ਪ੍ਰਸ਼ਾਸਨ ਦਾ ਪੀਲਾ ਪੰਜਾ ਵੀਰਵਾਰ ਸਵੇਰ ਤੋਂ ਹੀ ਚੱਲ ਰਿਹਾ ਹੈ। ਅੱਜ ਬਠਿੰਡਾ ਦੇ ਮਾਡਲ ਟਾਊਨ ਫੇਜ਼ 3 ਵਿੱਚ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਹਟਾਏ।
ਬਠਿੰਡਾ ਵਿੱਚ ਨਾਜਾਇਜ਼ ਕਬਜ਼ਿਆਂ ਤੋਂ ਨਾਖੁਸ਼ ਲੋਕਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ, ਜਿਸ ਵਿੱਚ ਕੱਲ੍ਹ ਹਾਈ ਕੋਰਟ ਨੇ ਡੀਸੀ ਅਤੇ ਐਸਐਸਪੀ ਨੂੰ ਪੁਲਿਸ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ ਅਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਨਗਰ ਨਿਗਮ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼ 3 ਵਿੱਚ ਘਰਾਂ ਦੇ ਬਾਹਰ ਲਗਾਈਆਂ ਲੋਹੇ ਦੀਆਂ ਗਰਿੱਲਾਂ ਅਤੇ ਗੇਟਾਂ ਨੂੰ ਤੋੜਰਨਾ ਸ਼ੁਰੂ ਕਰ ਦਿੱਤਾ ਹੈ।
ਦਰਅਸਲ ਬੀਤੇ ਦਿਨ ਹੀ ਕੁਝ ਲੋਕਾਂ ਦੀ ਸ਼ਿਕਾਇਤ ‘ਤੇ ਹਾਈ ਕੋਰਟ ਨੇ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਹੁਕਮ ਦਿੱਤੇ ਸਨ। ਬਠਿੰਡਾ ਦੇ ਮਾਡਲ ਟਾਊਨ 1,2, 3,4,5 ਆਣੀਆ ਇਲਾਕੇ ਵਿੱਚ ਨਿਰਵਾਣਾ ਸਟੇਟ ਵੱਲ ਨਜਾਇਜ਼ ਕਬਜੇ ਹੋਏ ਹਨ, ਕੇਸ ਦੀ ਸੁਣਵਾਈ 20 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ : ਇੱਕ-ਦੂਜੇ ‘ਤੇ ਫਾਇ.ਰਿੰਗ ਕਰਨ ਵਾਲੇ 9 ਬਦਮਾਸ਼ ਲੁਧਿਆਣਾ ਪੁਲਿਸ ਨੇ ਦਬੋਚੇ, ਸਹਾਰਨਪੁਰ ਤੋਂ ਕੀਤੇ ਕਾਬੂ
ਦੂਜੇ ਪਾਸੇ ਜਿਨ੍ਹਾਂ ਲੋਕਾਂ ਦੇ ਘਰਾਂ ਦੇ ਬਾਹਰੋਂ ਕਬਜ਼ੇ ਹਟਾਏ ਗਏ ਹਨ, ਉਹ ਇਸ ਕਾਰਵਾਈ ਨੂੰ ਗਲਤ ਦੱਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਕੋਈ ਨੋਟਿਸ ਨਹੀਂ ਮਿਲਿਆ ਅਤੇ ਅਸੀਂ ਅਚਾਨਕ ਹੋਈ ਕਾਰਵਾਈ ਦਾ ਵਿਰੋਧ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: