There was a scam in the : ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਸੂਬੇ ਨੂੰ ਕੇਂਦਰ ਵਲੋਂ ਦਿੱਤੀ ਗਈ ਰਾਹਤ ਸਮੱਗਰੀ ਦੀ ਸੀ. ਬੀ. ਆਈ. ਵਲੋਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਸੂਬਾ ਸਰਕਾਰ ਨੂੰ ਜੋ 1.4 ਕਰੋੜ ਪੰਜਾਬੀਆਂ ਦੀ ਮਦਦ ਲਈ ਅਨਾਜ ਤੇ ਦਾਲਾਂ ਦਿੱਤੀਆਂ ਗਈਆਂ ਸਨ, ਉਹ ਕਾਂਗਰਸੀਆਂ ਵਲੋਂ ਗਰੀਬ ਲੋਕਾਂ ਦੀ ਮਦਦ ਕਰਨ ਦੀ ਬਜਾਏ ਬਾਜ਼ਾਰ ਵਿਚ ਵੇਚ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲ੍ਹਾ ਫਾਜ਼ਿਲਕਾ, ਜਲਾਲਾਬਾਦ, ਅਬੋਹਰ, ਬੱਲੂਆਣਾ, ਗੁਰੂਹਰਸਹਾਏ ਤੇ ਮਲੋਟ ਵਿਖੇ 5 ਹਜ਼ਾਰ ਕੁਇੰਟਲ ਕਣਕ ਦੀ ਮਦਦ ਨਾਲ ਭਰੇ ਟਰੱਕਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਸਤੇ ਰਵਾਨਾ ਕੀਤਾ।
ਸ. ਸੁਖਬੀਰ ਸਿੰਘ ਬਾਦਲ ਨੇ ਭੋਜਨ ਸਮੱਗਰੀ ਵਿਚ ਹੋਏ ਘਪਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਸ ਮਾਮਲੇ ਵਿਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਜਿਹੜੀ ਮਦਦ ਪ੍ਰਵਾਸੀ ਮਜ਼ਦੂਰਾਂ ਲਈ ਦਿੱਤੀ ਗਈ ਸੀ ਉਸ ਦਾ ਕਾਂਗਰਸੀ ਆਗੂਆਂ ਵਲੋਂ ਗਲਤ ਇਸਤੇਮਾਲ ਕੀਤਾ ਗਿਆ। ਉਨ੍ਹਾਂ ਨੇ ਇਹ ਮਦਦ ਪ੍ਰਵਾਸੀ ਮਜ਼ਦੂਰਾਂ ਨੂੰ ਦੇਣ ਦੀ ਬਜਾਏ ਕੇਂਦਰ ਵਲੋਂ ਦਿੱਤੀ ਭੋਜਨ ਸਮੱਗਰੀ ਨੂੰ ਬਾਜ਼ਾਰਾਂ ਵਿਚ ਵੇਚ ਦਿੱਤਾ ਜਿਸ ਕਰਕੇ ਮਜ਼ਦੂਰਾਂ ਨੂੰ ਭੁੱਖੇ ਸੌਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਲਗਭਗ ਅੱਧੇ ਪੰਜਾਬੀਆਂ ਲਈ ਭੋਜਨ ਸਮੱਗਰੀ ਭੇਜੀ ਗਈ ਸੀ ਪਰ 10 ਫੀਸਦੀ ਲੋਕਾਂ ਨੂੰ ਵੀ ਇਹ ਰਾਹਤ ਸਮੱਗਰੀ ਨਹੀਂ ਮਿਲੀ।
ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਇਨ੍ਹਾਂ ਕਾਂਗਰਸੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਜਿਹੜੇ ਕਾਂਗਰਸੀ ਆਗੂ ਇਸ ਲਈ ਜ਼ਿੰਮੇਵਾਰ ਪਾਏ ਜਾਂਦੇ ਹਨ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਨੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਨੂੰ 5600 ਕਰੋੜ ਰੁਪਏ ਦਾ ਚੂਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ ਤੇ ਉਨ੍ਹਾਂ ਨੇ ਵੀ ਇਸ ਮੁੱਦੇ ‘ਤੇ ਸਖਤ ਕਾਰਵਾਈ ਦੀ ਮੰਗ ਵੀ ਕੀਤੀ ਹੈ।