ਅਬੋਹਰ ਵਿਚ ਕਰੀਬ ਚਾਰ ਮਹੀਨੇ ਪਹਿਲਾਂ ਹੋਏ ਹਮਲੇ ਵਿਚ ਜ਼ਖਮੀ ਨੌਜਵਾਨ ਨੇ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਦੋਸ਼ੀਆਂ ਦੇ ਤਸ਼ੱਦਦ ਤੋਂ ਤੰਗ ਆ ਕੇ ਇੱਕ ਨੌਜਵਾਨ ਨੇ ਕਰੀਬ 15 ਦਿਨ ਪਹਿਲਾਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਅੱਜ ਸਵੇਰੇ ਏਮਜ਼ ਹਸਪਤਾਲ ਬਠਿੰਡਾ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਪ੍ਰਤੀ ਗੁੱਸਾ ਜ਼ਾਹਰ ਕੀਤਾ।
ਮਿਲੀ ਜਾਣਕਾਰੀ ਮੁਤਾਬਕ 19 ਸਾਲਾਂ ਮ੍ਰਿਤਕ ਬੌਬੀ ਦੇ ਪਿਤਾ ਛਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਜਦੋਂ ਉਸ ਦਾ ਲੜਕਾ ਆਪਣੀ ਭੈਣ ਨੂੰ ਲੈਣ ਬੁਰਜਮੁਹਾਰ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਗਿਆ ਸੀ ਤਾਂ ਦਰਜਨ ਭਰ ਨੌਜਵਾਨਾਂ ਨੇ ਉਸ ’ਤੇ ਕਾਤਲਾਨਾ ਹਮਲਾ ਕਰ ਦਿੱਤਾ। ਹਮਲੇ ਵਿੱਚ ਬੌਬੀ ਦਾ ਹੱਥ ਕੱਟਿਆ ਗਿਆ ਸੀ ਅਤੇ ਇਲਾਜ ਦੌਰਾਨ ਉਸਦੀ ਬਾਂਹ ਵਿੱਚ ਇੱਕ ਰਾਡ ਪਾਈ ਗਈ ਸੀ।
ਪੁਲਿਸ ਨੇ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਸਖ਼ਤ ਕਾਰਵਾਈ ਨਹੀਂ ਕੀਤੀ। ਪੁਲਿਸ ਵੱਲੋਂ ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਉਹ ਦੁਖੀ ਰਿਹਾ। ਦੋਸ਼ੀ ਉਸ ਦਾ ਮਜ਼ਾਕ ਉਡਾਉਂਦੇ ਸਨ। ਇਸ ਕਾਰਨ ਉਸ ਨੇ 6 ਅਪ੍ਰੈਲ ਨੂੰ ਜ਼ਹਿਰੀਲੀ ਚੀਜ਼ ਖਾ ਲਈ।,ਜਿਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਸੀ। ਬੌਬੀ ਦੀ ਸ਼ੁੱਕਰਵਾਰ ਸਵੇਰੇ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਕਿਸਾਨਾਂ ਨੂੰ ਮੀਂਹ ਕਾਰਨ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ’- ਫਤਿਹਗੜ੍ਹ ਸਾਹਿਬ ਰੈਲੀ ‘ਚ CM ਮਾਨ ਦਾ ਐਲਾਨ
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇ ਸਿਟੀ ਵਨ ਪੁਲਿਸ ਨੇ ਸਮੇਂ ਸਿਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪਰਿਵਾਰਕ ਮੈਂਬਰ ਦੁਖੀ ਹਨ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਆਪਣੇ ਮਰਨ ਤੋਂ ਪਹਿਲਾਂਦਿੱਤੇ ਬਿਆਨਾਂ ਵਿਚ ਜਿਨ੍ਹਾਂ 9 ਦੋਸ਼ੀਆਂ ਦੇ ਨਾਂ ਲਏ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: