ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ‘ਤੇ ਮੀਟਿੰਗ ਹੋਈ ਹੈ, ਜਿਸ ਵਿੱਚ ਕਿਸਾਨਾਂ ਦੇ ਮੁੱਦੇ ਵੀ ਸ਼ਾਮਲ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨਾਂ ਦੇ ਮਸਲੇ ਦਾ ਜਲਦੀ ਹੀ ਤਸੱਲਬਖਸ਼ ਹੱਲ ਹੋ ਜਾਵੇਗਾ। ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।
ਦੱਸ ਦੇਈਏ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਮਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਵਿਚਾਰ-ਵਟਾਂਦਰੇ ਤੋਂ ਬਾਅਦ ਮੰਚ ਨੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ।
ਉਨ੍ਹਾਂ ਕਿਹਾ ਕਿ “ਜੇਕਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਦੇ ਰਹੀ ਹੈ, ਤਾਂ ਇਸ ਦਾ ਮਤਲਬ ਹੈ ਕਿ ਦੇਸ਼ ਦੇ ਕਿਸਾਨਾਂ ਦੀ ਲੁੱਟ ਹੁੰਦੀ ਰਹੇਗੀ। ਇਹ ਸਵੀਕਾਰ ਨਹੀਂ ਹੈ।”
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੋਵੇਂ ਮੰਚਾਂ ਦੀ ਚਰਚਾ ਦੇ ਬਾਅਦ ਇਹ ਤੈਅ ਹੋਇਆ ਹੈ ਕਿ ਕਿਸਾਨਾਂ ਦੇ ਪੱਖ ਵਿਚ ਨਹੀਂ ਹੈ। ਅਸੀਂ ਇਸ ਨੂੰ ਖਾਰਜ ਕਰਦੇ ਹਾਂ। ਕੇਂਦਰ ਵੱਲੋਂ ਕਥਿਤ ਤੌਰ ‘ਤੇ MSP ‘ਤੇ 5 ਸਾਲ ਦੇ ਇਕਰਾਰਨਾਮੇ ਦਾ ਪ੍ਰਸਤਾਵ ਦਿੱਤਾ ਗਿਆ ਹੈ। ਕਿਸਾਨਾਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ C2+50 ਫੀਸਦੀ ਤੋਂ ਹੇਠਾਂ ਕੁਝ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਘੱਟ ਤੋਂ ਘੱਟ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ 23 ਫਸਲਾਂ ਲਈ ਇਹ ਦੇਣਾ ਚਾਹੀਦਾ ਹੈ ਜਿਸ ਲਈ ਉਨ੍ਹਾਂ ਨੇ MSP ਐਲਾਨੀ ਹੈ।
ਇਹ ਵੀ ਪੜ੍ਹੋ : ਫਰਾਂਸ ਕੋਲ ਏ ਦੁਨੀਆ ਦਾ ਸਭ ਤੋਂ ਤਾਕਤਵਰ ਪਾਸਪੋਰਟ, ਭਾਰਤ ਦੀ ਰੈਂਕਿੰਗ ਵਿੱਚ ਗਿਰਾਵਟ
ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਜੋ ਪ੍ਰਸਤਾਵ ਦਿੱਤਾ ਹੈ, ਉਸ ਦਾ ਨਾਪ-ਤੋਲ ਕੀਤਾ ਜਾਵੇ ਤਾਂ ਉਸ ਵਿਚ ਕੁਝ ਨਜ਼ਰ ਨਹੀਂ ਆ ਰਿਹਾ ਹੈ। ਸਾਡੀ ਸਰਕਾਰ 1.75 ਲੱਖ ਕਰੋੜ ਦਾ ਤਾੜ ਦਾ ਤੇਲ ਬਾਹਰ ਤੋਂ ਖਰੀਦਦੀ ਹੈ ਜੇਕਰ ਇੰਨਾ ਪੈਸਾ ਖੇਤੀ ਲਈ ਤਿਲਹਨ ਲਈ ਤੈਅ ਕੀਤੀ ਜਾਂਦੀ ਤਾਂ ਕਿਸਾਨਾਂ ਨੂੰ ਇਸ ਨਾਲ ਬਹੁਤ ਫਾਇਦਾ ਹੁੰਦਾ। ਡੱਲੇਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਅਪੀਲ ਹੈ ਕਿ ਜਾਂ ਤਾਂ ਸਾਡੀਆਂ ਮੰਗਾਂ ਮੰਨੀਆਂ ਜਾਣ ਜਾਂ ਫਿਰ ਸ਼ਾਂਤੀ ਨਾਲ ਸਾਨੂੰ ਦਿੱਲੀ ਕੂਚ ਦੀ ਇਜਾਜ਼ਤ ਦਿੱਤੀ ਜਾਵੇ।