ਜਲਾਲਾਬਾਦ ਦੇ ਮੰਡੀ ਘੁਬਾਇਆ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਚੋਰਾਂ ਨੇ ਸੋਨੇ ਜਾਂ ਚਾਂਦੀ ਦੇ ਗਹਿਣੇ ਨਹੀਂ ਸਗੋਂ ਚੌਲ ਚੋਰੀ ਕਰ ਲਏ ਹਨ। ਚੋਰਾਂ ਵੱਲੋਂ 300 ਗੱਟੇ ਚੋਰੀ ਕੀਤੇ ਗਏ ਹਨ ਜਿਨ੍ਹਾਂ ਦੀ ਕੀਮਤ 12 ਲੱਖ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਚੋਰਾਂ ਨੇ ਕੰਧ ਪਾੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਰਾਈਸ ਮਿੱਲ ਦੇ ਮਾਲਕ ਨੇ ਦੱਸਿਆ ਕਿ ਸਭ ਕੁਝ ਠੀਕ-ਠਾਕ ਸੀ ਪਰ ਸਵੇਰੇ ਉਨ੍ਹਾਂ ਨੇ ਦੇਖਿਆ ਕਿ ਰਾਈਸ ਮਿੱਲ ਦੀ ਕੰਧ ਨੂੰ ਸੰਨ੍ਹ ਲਗਾ ਕੇ ਚੋਰ ਕੰਧ ਅੰਦਰ ਦਾਖਲ ਹੋਏ ਲੱਗਦੇ ਹਨ ਤੇ 300 ਗੱਟੇ ਚੌਲਾਂ ਦੇ ਚੋਰੀ ਕਰਕੇ ਲੈ ਗਏ।
ਦੱਸ ਦੇਈਏ ਕਿ ਲੁਟੇਰਿਆਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਤੇ ਕਾਨੂੰਨ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ ਤੇ ਆਏ ਦਿਨ ਉਨ੍ਹਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: