ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਰਿਹਾ। ਤਰਨਤਾਰਨ ਵਿਚ ਇਸ ਦੀ ਮਿਸਾਲ ਸਾਹਮਣੇ ਆਈ ਹੈ। ਤਰਨਤਾਰਨ ਵਿਧਾਨ ਸਭਾ ਹਲਕੇ ਦੇ ਆਪ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫਤਰ ਵਿਚ ਚੋਰਾਂ ਨੇ ਧਾਵਾ ਬੋਲ ਕੇ ਉਥੋਂ ਤਿੰਨ AC, ਪੱਖੇ, ਕੁਰਸੀ ਅਤੇ ਇੱਥੋਂ ਤੱਕ ਕਿ ਆਫਿਸ ਦੀ ਵਾਇਰਿੰਗ ਤੱਕ ਉਖਾੜ ਕੇ ਲੈ ਗਏ। ਪੁਲਿਸ ਨੂੰ ਜਦੋਂ ਸੂਚਨਾ ਮਿਲੀ ਤਾਂ ਪੁਲਿਸ ਵੀ ਹੈਰਾਨ ਰਹਿ ਗਈ। ਫਿਲਹਾਲ ਇਸ ਬਾਰੇ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ‘ਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ ‘ਚ ਆ ਗਏ, ਇਸ ਦਾ ਕੋਈ ਪਤਾ ਨਹੀਂ ਪਰ ਦਫ਼ਤਰ ਦਾ ਸਾਰਾ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਗਏ। ਦੱਸ ਦਈਏ ਕਿ ਵਿਧਾਇਕ ਸੌਹਲ ਦਾ ਦਫਤਰ ਇਥੇ ਇਰਿਗੇਸ਼ਨ ਦੀ ਇਮਾਰਤ ਵਿਚ ਹੈ, ਜੋ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਕਰਕੇ ਦੋ ਮਹੀਨੇ ਬੰਦ ਰਿਹਾ।
ਇਹ ਵੀ ਪੜ੍ਹੋ : ਇੰਟਰਨੈੱਟ ‘ਤੇ ਫਿਰ ਛਾ ਗਏ PM ਮੋਦੀ ਦੇ ਜਾਰਜੀਆ ਮੇਲੋਨੀ, ਸਾਹਮਣੇ ਆਇਆ ਨਵਾਂ ਵੀਡੀਓ
ਇਸ ਦੌਰਾਨ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਭਾਵੇਂ ਦਫ਼ਤਰ ਵਿੱਚ ਸੀਸੀਟੀਵੀ ਨਹੀਂ ਲੱਗੇ ਹੋਏ ਹਨ ਪਰ ਵਿਧਾਇਕ ਦੇ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: