ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ। ਅੱਜ (ਬੁੱਧਵਾਰ) ਨੂੰ ਸੈਸ਼ਨ ਦੇ ਆਖਰੀ ਦਿਨ 4 ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਸਦਨ ਵਿੱਚ ਰੱਖਿਆ ਜਾਵੇਗਾ। ਇਸ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ 2024 ਸ਼ਾਮਲ ਹਨ।
ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਦਨ ਨੂੰ ਵਧਾਉਣ ਦੀ ਮੰਗ ਵੀ ਕਰਨਗੇ। ਵਿਰੋਧੀ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਸਦਨ ਦਾ ਸਮਾਂ ਘੱਟ ਹੈ। ਇਸ ਵਿੱਚ ਸਾਰੇ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਉਚਿਤ ਸਮਾਂ ਨਹੀਂ ਮਿਲੇਗਾ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ
ਇਜਲਾਸ ਵਿੱਚ ਧਿਆਨ ਦੇਣ ਦੇ ਮਤੇ ਦੌਰਾਨ ਵਿਧਾਇਕ ਜਸਵਿੰਦਰ ਸਿੰਘ ਵੱਲੋਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਫਾਰ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਲਈ ਜ਼ਮੀਨ ਪ੍ਰਾਪਤ ਕਰਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ ਨਗਰ ਨਿਗਮ ਬਠਿੰਡਾ ਦੇ ਅਧਿਕਾਰ ਖੇਤਰ ਵਿੱਚ ਸਥਿਤ ਸਰਹਿੰਦ ਨਹਿਰ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਉਣ ਦੀ ਲੋੜ ਦਾ ਮੁੱਦਾ ਉਠਾਉਣਗੇ। ਇਸ ਤੋਂ ਇਲਾਵਾ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਮਾਨਸੂਨ ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ, ਹਾਲਾਂਕਿ ਇਸ ਵਾਰ ਸੈਸ਼ਨ ‘ਚ ਕਾਨੂੰਨ ਵਿਵਸਥਾ ਅਤੇ ਬਦਮਾਸ਼ ਗੈਂਗ ਦਾ ਮੁੱਦਾ ਹਾਵੀ ਰਿਹਾ। ਇਸ ਦੇ ਨਾਲ ਹੀ ‘ਆਪ’ ਵਿਧਾਇਕਾਂ ਨੇ ਆਪਣੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸਦਨ ਵਿੱਚ ਵੀ ਕਈ ਮੁੱਦੇ ਉਠਾਏ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: