ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਨਾਲ ਬੈਠਕ ਭਲਕੇ ਸ਼ਾਮ 5 ਵਜੇ ਹੋਵੇਗੀ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਕੋਈ ਹੱਲ ਕਰੇ ਤਾਂ ਅਸੀਂ ਹੱਲ ਲਈ ਤਿਆਰ ਹਾਂ। ਅਸੀਂ ਟਕਰਾਅ ਨਹੀਂ ਚਾਹੁੰਦੇ। ਗੱਲਬਾਤ ਲਈ ਅਸੀਂ ਸ਼ਾਂਤੀ ਨਾਲ ਬੈਠਾਂਗੇ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕੇਂਦਰ ਦੇ ਰਵੱਈਏ ‘ਤੇ ਵੀ ਸਵਾਲ ਚੁੱਕਿਆ ਤੇ ਪੁਲਿਸ ਕਾਰਵਾਈ ਨੂੰ ਗਲਤ ਦੱਸਿਆ। ਕਿਸਾਨਾਂ ਨੇ ਕਿਹਾ ਕਿ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕਿਉਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, PSPCL ਦੇ SDO ਤੇ RA ਨੂੰ 30,000 ਦੀ ਰਿਸ਼ਵਤ ਲੈਂਦੇ ਕੀਤਾ ਕਾਬੂ
ਕਿਸਾਨਾਂ ਨਾਲ ਗੱਲਬਾਤ ਲਈ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਤੇ ਨਿਤਿਆਨੰਦ ਰਾਏ ਨੂੰ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਨੇ SKM (ਗੈਰ-ਰਾਜਨੀਤਕ), ਕਿਸਾਨ ਮਜ਼ਦੂਰ ਮੋਰਚਾ ਸਣੇ ਕਿਸਾਨ ਸੰਗਠਨਾਂ ਨਾਲ ਚੰਡੀਗੜ੍ਹ ਵਿਚ ਦੋ ਦੌਰ ਦੀ ਬੈਠਕ ਕੀਤੀ ਸੀ ਪਰ ਗੱਲਬਾਤ ਬੇਨਤੀਜਾ ਰਹੀ ਤੇ ਕਿਸਾਨਾਂ ਨੇ ਮੰਗਲਵਾਰ ਨੂੰ ‘ਦਿੱਲੀ ਚੱਲੋ’ ਮਾਰਚ ਸ਼ੁਰੂ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ –