ਮੁਕਤਸਰ ਦੇ ਪਿੰਡ ਕੋਟਲੀ ਦੇਵਾਂ ਮੁੱਖ ਮਾਰਗ ‘ਤੇ ਵਾਪਰੇ ਦਰਦਨਾਕ ਹਾਦਸੇ ਵਿੱਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦੇ ਸਨ ਅਤੇ ਮੰਗਲਵਾਰ ਸ਼ਾਮ ਕਰੀਬ 7 ਵਜੇ ਦਿਹਾੜੀ ਮਜ਼ਦੂਰੀ ਦਾ ਕੰਮ ਕਰਕੇ ਘਰ ਪਰਤ ਰਹੇ ਸਨ।
ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਾਂ ਵਜੋਂ ਹੋਈ ਹੈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਹੈ। ਤਿੰਨੋਂ ਕੁਆਰੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਾਂਗਰਸ ਵੱਲੋਂ ਪੰਜਾਬ ਲਈ ਚੋਣ ਕਮੇਟੀ ਦਾ ਗਠਨ, ਚੰਨੀ, ਨਵਜੋਤ ਸਿੱਧੂ ਤੇ ਬਾਜਵਾ ਸਣੇ ਵੱਡੇ ਲੀਡਰ ਸ਼ਾਮਲ
ਪਿੰਡ ਕੋਟਲੀ ਦੇਵਾਂ ਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਿਆ ਹੋਇਆ ਸੀ। ਉਸ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਤਿੰਨ ਨੌਜਵਾਨ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਪਏ ਹਨ। ਉਹ ਤੁਰੰਤ ਕਾਰ ਲੈ ਕੇ ਮੌਕੇ ‘ਤੇ ਪਹੁੰਚ ਗਿਆ। ਪਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਅਜੇ ਸਾਹ ਲੈ ਰਿਹਾ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੁਕਤਸਰ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨੋਂ ਮ੍ਰਿਤਕ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਮਜ਼ਦੂਰੀ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ –