ਤੇਲੰਗਾਨਾ ਸਰਕਾਰ ਜਲਦ ਹੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਜਾ ਰਹੀ ਹੈ, ਪਰ ਅਜੇ ਤੱਕ ਕੇਂਦਰ ਵੱਲੋਂ ਇਸ ਸਬੰਧੀ ਕੁਝ ਨਾ ਕਰਨ ‘ਤੇ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ।
ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ ਕਿ ਤੇਲੰਗਾਨਾ ਸਰਕਾਰ ਜਲਦ ਹੀ ਪ੍ਰੋਗਰਾਮ ਆਯੋਜਿਤ ਕਰਕੇ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਮਦਦ ਦੇਵੇਗੀ ਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਲੁਕਣ-ਮੀਟੀ ਖੇਡ ਰਹੀ ਹੈ।
ਦੱਸ ਦੇਈਏ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਵ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਨਵੰਬਰ 2021 ਬਾਅਦ ਐਲਾਨ ਕੀਤਾ ਸੀ ਕਿ ਉਹ ਅੰਦੋਲਨ ਦੌਰਾਨ ਮਾਰੇ ਗਏ 750 ਕਿਸਾਨਾਂ ਦੇ ਪਰਿਵਾਰਾਂ ਨੂੰ ਤਿੰਨ ਲੱਖ ਦੀ ਆਰਥਿਕ ਮਦਦ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਪੀੜਤ ਪਰਿਵਾਰਾਂ ਨੂੰ ਬਿਨਾਂ ਕਿਸੇ ਸ਼ਰਤ ਦੇ 25-25 ਲੱਖ ਰੁਪਏ ਦੇਣ ਦੀ ਬੇਨਤੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਕਿਸਾਨਾਂ ਵੱਲੋਂ ਕਾਨੂੰਨ ਵਾਪਿਸ ਲੈਣ ਤੋਂ ਪਹਿਲਾਂ ਕੇਂਦਰ ਸਾਹਮਣੇ ਇਹ ਮੰਗ ਵੀ ਰੱਖੀ ਗਈ ਸੀ। ਰਾਕੇਸ਼ ਟਿਕੈਤ ਪਹਿਲਾਂ ਵੀ ਇਸ ਮੰਗ ਨੂੰ ਕਈ ਵਾਰ ਦੁਹਰਾ ਚੁੱਕੇ ਹਨ। ਉਨ੍ਹਾਂ ਪਹਿਲਾਂ ਵੀ ਕਿਹਾ ਸੀ ਕਿ 750 ਕਿਸਾਨਾਂ ਦੀ ਸ਼ਹਾਦਤ ਲਈ ਵੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਤੇ ਜੋ ਮੁਆਵਜ਼ਾ ਬਣਦਾ ਹੈ, ਉਹ ਸਰਕਾਰ ਦੇਵੇ।