ਕਪੂਰਥਲਾ ਜ਼ਿਲ੍ਹੇ ਵਿੱਚ ਦੀਵਾਲੀ, ਗੁਰੂਪੁਰਵਾ, ਕ੍ਰਿਸਮਿਸ ਅਤੇ ਨਵੇਂ ਸਾਲ ਲਈ ਪਟਾਕਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ। ਡੀਸੀ ਕਰਨੈਲ ਸਿੰਘ ਨੇ ਦੱਸਿਆ ਕਿ ਤੈਅ ਸਮੇਂ ਤੋਂ ਬਾਅਦ ਜਾਂ ਉਸ ਤੋਂ ਪਹਿਲਾਂ ਪਟਾਕੇ ਜਾਂ ਆਤਿਸ਼ਬਾਦੀ ਚਲਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ।
ਡੀਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰੁਪਰਵ (ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ) ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ ਸਵੇਰੇ 11.55 ਵਜੇ ਤੋਂ ਦੁਪਹਿਰ 12.30 ਵਜੇ ਤੱਕ ਦਾ ਸਮਾਂ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ CM ਮਾਨ ਨੇ ਪ੍ਰਗਟਾਈ ਖੁਸ਼ੀ, ਬੋਲੇ- ‘ਮੈ ਰਾਜਪਾਲ ਦਾ ਸਨਮਾਨ ਕਰਦਾਂ…’
ਇਸ ਤੋਂ ਇਲਾਵਾ ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਵਰਗੇ ਸਾਈਲੈਂਸ ਜ਼ੋਨ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ 1 ਜਨਵਰੀ 2024 ਤੱਕ ਲਾਗੂ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ : –