ਪੰਜਾਬ ਵਿੱਚ ਵੱਧ ਰਹੀ ਠੰਡ ਅਤੇ ਧੁੰਦ ਦੇ ਵਿਚਕਾਰ ਸੇਵਾ ਕੇਂਦਰਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਤਰਨਤਾਰਨ, ਗੁਰਦਾਸਪੁਰ, ਪਟਿਆਲਾ ਤੋਂ ਬਾਅਦ ਹੁਣ ਸੰਗਰੂਰ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਖੋਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। 15 ਜਨਵਰੀ ਤੱਕ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 9.30 ਵਜੇ ਖੁੱਲ੍ਹਣਗੇ ਅਤੇ ਸ਼ਾਮ 4.30 ਵਜੇ ਬੰਦ ਹੋਣਗੇ। ਬਦਲਿਆ ਹੋਇਆ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਸੀਤ ਲਹਿਰ ਅਤੇ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
ਪੰਜਾਬ ਵਿੱਚ ਪਿਛਲੇ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ 5 ਡਿਗਰੀ ਦਾ ਅੰਤਰ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਸਵੇਰੇ-ਸਵੇਰੇ ਧੁੰਦ ਕਰਕੇ ਲੋਕਾਂ ਨੂੰ ਘਰਾਂ ‘ਚੋਂ ਨਿਕਲਣ ਵਿੱਚ ਮੁਸ਼ਕਲਾਂ ਦਾ ਸਾਹਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਜੇਲ੍ਹ ‘ਚ ਮੁਲਜ਼ਮ ਦੀ ‘ਬਰਥਡੇ ਪਾਰਟੀ’, ਕੈਦੀਆਂ ਨੇ ਪਾਏ ਭੰਗੜੇ, ਸੋਸ਼ਲ ਮੀਡੀਆ ‘ਤੇ ਪਾਈ ਰੀਲ
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”