ਮੋਗਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਗੱਡੀ ਵਿੱਚ ਸਵਾਰ ਚਾਰ ਲੋਕ ਸੜਕ ਹਾਦਸੇ ਵਿੱਚ ਖ਼ਤਮ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਜੀਆਂ ਦੀ ਮੌਤ ਹੋ ਗਈ, ਪਰ ਇਸ ਨੂੰ ਚਮਤਕਾਰ ਕਹੀਏ ਜਾਂ ਰੱਬ ਦੀ ਰਜ਼ਾ ਕਹੀਏ ਜਾਂ ਮਾੜੀ ਕਿਸਮਤ ਕਹੀਏ ਕਿ ਹਾਦਸੇ ਵਿੱਚ ਚਾਰ ਸਾਲਾਂ ਬੱਚੀ ਦਾ ਵਾਲ ਵੀ ਵੀਂਗਾ ਨਹੀਂ ਹੋਇਆ ਪਰ ਬੱਚੀ ਦੇ ਪਰਿਵਾਰ ਦੇ ਜੀਆਂ ਦੀ ਮੌਤ ਹੋ ਗਈ।
ਇੱਥੇ ਮੋਗਾ-ਬਰਨਾਲਾ ਕੌਮੀ ਮਾਰਗ ’ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਸੰਤੁਲਨ ਵਿਗੜਣ ਕਰਕੇ ਕਾਰ ਉਪਰ ਪਲਟ ਗਿਆ। ਟਿੱਪਰ ‘ਤੇ ਪੱਥਰ ਲਦੇ ਸਨ। ਹਾਦਸੇ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਪਰਿਵਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਮੋਗਾ ਵਿੱਚ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਆਇਆ ਸੀ।
ਇਹ ਹਾਦਸਾ ਪਿੰਡ ਬੁੱਟਰ ਨੇੜੇ ਵਾਪਰਿਆ। ਜਾਨ ਗੁਆਉਣ ਵਾਲਿਆਂ ਵਿੱਚ ਇੱਕ ਨਵਾਂ ਵਿਆਹਿਆ ਜੋੜਾ ਅਤੇ ਦੋ ਹੋਰ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਸਕੇ ਭਰਾ ਤੇ ਉਨ੍ਹਾਂ ਦੀਆਂ ਪਤਨੀਆਂ ਸਨ। ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਮੋਗਾ-ਬਰਨਾਲਾ ਕੌਮੀ ਮਾਰਗ ’ਤੇ ਪਿੰਡ ਬੁੱਟਰ ਨੇੜੇ ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਪੱਥਰ ਨਾਲ ਭਰਿਆ ਟਿੱਪਰ ਸੰਤੁਲਨ ਵਿਗੜਨ ਕਾਰਨ ਇੱਕ ਕਾਰ ’ਤੇ ਪਲਟ ਗਿਆ।
ਇਹ ਵੀ ਪੜ੍ਹੋ : ਸਾਕਸ਼ੀ ਮਲਿਕ ਮਗਰੋਂ ਬਜਰੰਗ ਪੂਨੀਆ ਦਾ ਵੱਡਾ ਫੈਸਲਾ, ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਕੀਤਾ ਐਲਾਨ
ਇਸ ਦਰਦਨਾਕ ਹਾਦਸੇ ‘ਚ ਕਾਰ ‘ਚ ਫਸੇ ਚਾਰ ਲੋਕਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢ ਕੇ ਗੰਭੀਰ ਹਾਲਤ ‘ਚ ਮੋਗਾ ਦੇ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਚਾਰ ਸਾਲ ਦੀ ਬੱਚੀ ਸਹੀ ਸਲਾਮਤ ਹੈ।
ਵੀਡੀਓ ਲਈ ਕਲਿੱਕ ਕਰੋ : –