ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ। ਦੱਸ ਦੇਈਏ ਕਿ ਇਹ ਸਕੀਮ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਕਈ ਲੋਕਾਂ ਨੇ ਫਾਇਦਾ ਉਠਾਇਆ ਸੀ।
ਟਰਾਂਸਪੋਰਟ ਵਿਭਾਗ ਨੂੰ ਪੂਰੀ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਹੁਣ ਟਰਾਂਸਪੋਰਟ ਵਿਭਾਗ ਧਾਰਮਿਕ ਸਥਾਨਾਂ ਦੀ ਸੂਚੀ ਤਿਆਰ ਕਰਕੇ ਉਸ ‘ਤੇ ਹੋਣ ਵਾਲੇ ਖਰਚੇ ਦੇ ਵੇਰਵੇ ਇਕੱਠੇ ਕਰ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਲੋਕਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਇਆ ਜਾਵੇਗਾ। ਹਰੇਕ ਵਿਧਾਨ ਸਭਾ ਹਲਕੇ ਲਈ ਅੱਠ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ ਵਿੱਚ ਸਿੱਖਾਂ ਨੂੰ ਪੰਜਾਬ ਵਿੱਚ ਸਥਿਤ ਤਿੰਨ ਤਖ਼ਤ ਸਾਹਿਬਾਨ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਅਸੀਂ ਬਿਹਾਰ ਸਥਿਤ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਦੌਰਾ ਕਰਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਦੋਵਾਂ ਤਖਤਾਂ ਦੇ ਦਰਸ਼ਨਾਂ ਲਈ ਸੂਬੇ ਦੇ ਬਾਹਰੋਂ ਵਿਸ਼ੇਸ਼ ਰੇਲ ਗੱਡੀਆਂ ਦਾ ਇੰਤਜ਼ਾਮ ਕੀਤਾ ਜਾਵੇਗਾ। ਪੰਜਾਬ ਸਰਕਾਰ ਦੀ ਇਹ ਤੀਰਥ ਯਾਤਰਾ ਯੋਜਨਾ 24 ਨਵੰਬਰ ਤੋਂ ਸ਼ੁਰੂ ਹੋਵੇਗੀ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਪੰਜਾਬ ਟਰਾਂਸਪੋਰਟ ਵਿਭਾਗ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਜੇ ਤੁਹਾਡੇ ਕੋਲ ਅਜੇ ਵੀ ਪਏ ਹਨ 2000 ਦੇ ਨੋਟ ਤਾਂ ਪੜ੍ਹ ਲਓ ਜ਼ਰੂਰੀ ਖ਼ਬਰ
ਵਿਭਾਗ ਨੇ ਸਕੀਮ ਦੀ ਸਫ਼ਲਤਾ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਤੀਰਥ ਯਾਤਰਾ ਯੋਜਨਾ ਦਾ ਪਹਿਲਾ ਪੜਾਅ 24 ਨਵੰਬਰ ਨੂੰ ਸ਼ੁਰੂ ਹੋਵੇਗਾ ਜਦਕਿ ਦੂਜਾ ਪੜਾਅ ਜਨਵਰੀ 2024 ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ। ਵਿਭਾਗ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਵਿੱਚ ਤੀਰਥ ਯਾਤਰਾ ਲਈ ਅੱਠ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਮੁਤਾਬਕ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 400 ਤੋਂ 500 ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ।
ਦੱਸ ਦੇਈਏ ਕਿ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਉਸ ਸਮੇਂ ਦੀ ਅਕਾਲੀ ਭਾਜਪਾ ਸਰਕਾਰ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ। ਇਸ ਤਹਿਤ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਨੇ ਸਹਿਬਾਨਾਂ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ‘ਆਪ’ ਸਰਕਾਰ ਵੱਲੋਂ ਤਖ਼ਤ ਸਹਿਬਾਨਾਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ : –