ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਡੇਹਲੋਂ ਸਥਿਤ ਗੁੱਜਰਵਾਲ ਵਿਖੇ ਇਕ ਟਰਾਲੀ ਨੇ 2 ਬਾਈਕ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਸੂਚਨਾ ਮੁਤਾਬਕ ਦੋਵੇਂ ਨੌਜਵਾਨ ਵੱਖ-ਵੱਖ ਬਾਈਕ ‘ਤੇ ਸਵਾਰ ਸਨ। ਅਚਾਨਕ ਇਕ ਤੇਜ਼ ਰਫ਼ਤਾਰ ਟਰਾਲੀ ਡਰਾਈਵਰ ਨੇ ਸੰਤੁਲਨ ਵਿਗੜਣ ਕਾਰਨ ਦੋਵਾਂ ਬਾਈਕ ਸਵਾਰਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਤੋਂ ਬਾਅਦ ਟਰਾਲੀ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਪਣੇ ਘਰਾਂ ਨੂੰ ਜਾ ਰਹੇ ਸਨ। ਇਸੇ ਦੌਰਾਨ ਇਕ ਤੇਜ਼ ਰਫਤਾਰ ‘ਤੋਂ ਆ ਰਹੀ ਟਰਾਲੀ ਨੇ ਨੌਜਵਾਨਾਂ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਹ ਬਾਈਕ ਸਮੇਤ ਕਾਫੀ ਦੂਰ ਜਾ ਡਿੱਗੇ। ਦੋਵਾਂ ਨੌਜਵਾਨਾਂ ਦੇ ਸਿਰ ਸੜਕ ‘ਤੇ ਵੱਜੇ, ਜਿਸ ਤੋਂ ਬਾਅਦ ਦੋਵੇਂ ਬੁਰੀ ਤਰ੍ਹਾਂ ਕੁਚਲੇ ਗਏ। ਘਟਨਾ ਮਗਰੋਂ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਸੜਕ ਕਿਨਾਰੇ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਹੁਣ ਨਿੱਜੀ ਸਮਾਗਮਾਂ ‘ਚ ਗੂੰਜੇਗੀ ਮੁਕਤਸਰ ਪੁਲਿਸ ਬੈਂਡ ਦੀ ਧੁਨ, ਇਕ ਘੰਟੇ ਲਈ ਦੇਣੇ ਪੈਣਗੇ 3500 ਰੁਪਏ
ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਐਂਬੂਲੈਂਸ ‘ਚ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਜਗਜੀਵਨ ਸਿੰਘ ਉਰਫ਼ ਬੱਬੂ ਵਾਸੀ ਗੁੱਜਰਵਾਲ ਅਤੇ ਮਨਿੰਦਰ ਸਿੰਘ ਮਨੀ ਵਾਸੀ ਬਰੋਟਾ ਰੋਡ ਨਿਊ ਸ਼ਿਮਲਾਪੁਰੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਹਲੋਂ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਫਰਾਰ ਟਰਾਲੀ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: