truck driver murdered jagraon: ਲੁਧਿਆਣਾ ਨੇੜੇ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਬੀਤੀ ਰਾਤ ਯਾਨੀ ਸੋਮਵਾਰ ਦੀ ਰਾਤ ਕਰੀਬ 11 ਵਜੇ ਫਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਤੇ ਸਿਟੀ ਯੂਨੀਵਰਸਿਟੀ ਨੇੜੇ ਲੁਟੇਰਿਆਂ ਨੇ 9 ਲੱਖ ਦੀ ਵੱਡੀ ਰਕਮ ਲੁੱਟਣ ਤੋਂ ਬਾਅਦ ਟਰੱਕ ਡਰਾਈਵਰ ਦੀ ਹੱਤਿਆ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ‘ਚ ਤੇਜਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਇੰਦਰਜੀਤ ਸਿੰਘ ਜ਼ਿਲ੍ਹਾ ਮੋਗਾ ਤੋਂ ਮੰਡੀ ਗੋਬਿੰਦਗੜ੍ਹ ਗਿਆ ਸੀ। ਇਸ ਤੋਂ ਬਾਅਦ ਉਹ ਆਪਣੀ ਗੱਡੀ ਖਾਲੀ ਕਰਨ ਤੋਂ ਬਾਅਦ ਕਰੀਬ 9 ਲੱਖ ਰੁਪਏ ਲੈ ਕੇ ਵਾਪਸ ਜਾ ਰਿਹਾ ਸੀ। ਇਸ ਤੋਂ ਬਾਅਦ ਸਿਟੀ ਯੂਨੀਵਰਸਿਟੀ ਨੇੜੇ ਕੁੱਝ ਲੁਟੇਰਿਆਂ ਨੇ ਟਰੱਕ ਨੂੰ ਘੇਰ ਲਿਆ ਅਤੇ ਤੇਜਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ। ਇਸ ਮਾਮਲੇ ਦੀ ਖ਼ਬਰ ਮਿਲਦੇ ਹੀ ਡੀਐੱਸਪੀ (ਡੀ) ਰਾਜੇਸ਼ ਕੁਮਾਰ ਸ਼ਰਮਾ, ਡੀਐੱਸਪੀ ਜਗਰਾਓਂ ਜਿਤੇਂਦਰ ਜੀਤ ਸਿੰਘ ਅਤੇ ਕੁੱਝ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ। ਇਸ ਮੌਕੇ ਜਿਤੇਂਦਰਜੀਤ ਸਿੰਘ ਨੇ ਦੱਸਿਆ ਕਿ ਜਲਦੀ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।
ਇਹ ਵੀ ਦੇਖੋ: ਅੰਮ੍ਰਿਤਸਰ ਦੇ ਦੋ ਭਰਾਵਾਂ ਨੇ ਪੂਰੇ ਦੇਸ਼ ਚ ਕਰਾ ‘ਤੀ ਪੰਜਾਬ ਦੀ ਥੂ-ਥੂ, Facebook ਦੀ ਸ਼ਿਕਾਇਤ ਤੇ






















