ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ ਦੇਣਾ ਚਾਹੁੰਦੇ ਹਨ ਜੋ ਸੈਲਫ ਡਿਪੋਰਟ ਹੋਣਾ ਚਾਹੁੰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਚੰਗੇ ਹਨ ਉਨ੍ਹਾਂ ਨੂੰ ਵਾਪਸ ਲਿਆਉਣਾ ਚਾਹੁੰਦਾ ਹਾਂ। ਟਰੰਪ ਦਾ ਇਹ ਬਿਆਨ ਹੁਣ ਤੱਕ ਦੀ ਉਨ੍ਹਾਂ ਦੀ ਸਖਤ ਇਮੀਗ੍ਰੇਸ਼ਨ ਪਾਲਿਸੀ ਵਿਚ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ।
ਟਰੰਪ ਜਿਸਨੇ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦੇਣ ਦੇ ਵਾਅਦੇ ‘ਤੇ ਮੁਹਿੰਮ ਚਲਾਈ ਸੀ, ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਦੇਸ਼ ਤੋਂ ‘ਕਾਤਲਾਂ’ ਨੂੰ ਬਾਹਰ ਕੱਢਣ ‘ਤੇ ਪ੍ਰੇਰਿਤ ਹੈ ਜਦੋਂ ਕਿ ਅਮਰੀਕਾ ਦੇਸ਼ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ‘ਸੈਲਫ ਡਿਪੋਰਟੇਸ਼ਨ ਪ੍ਰੋਗਾਰਮ’ ਲਾਗੂ ਕਰਨ ਜਾ ਰਿਹਾ ਹੈ।
ਹਾਲਾਂਕਿ ਟਰੰਪ ਨੇ ਇਸ ਯੋਜਨਾ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਕਿ ਇਹ ਕਦੋਂ ਸ਼ੁਰੂ ਹੋਵੇਗੀ ਪਰ ਉਨ੍ਹਾਂ ਕਿਹਾ ਕਿ ਅਮਰੀਕਾ ਅਜਿਹੇ ਪ੍ਰਵਾਸੀਆਂ ਨੂੰ ਹਵਾਈ ਯਾਤਰਾ ਦਾ ਖਰਚ ਤੇ ਇਕ ਤੈਅ ਰਕਮ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸੰਕੇਤ ਦਿੱਤਾ ਕਿ ਜੋ ਚੰਗੇ ਪ੍ਰਵਾਸੀ ਹਨ ਉਨ੍ਹਾਂ ਨੂੰ ਵਾਪਸ ਅਮਰੀਕਾ ਲਿਆਉਣ ‘ਤੇ ਵੀ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬ੍ਰਿਟੇਨ ‘ਚ ਆਇਆ ਕਰੋਨਾ ਦਾ ਨਵਾਂ ਵੈਰੀਐਂਟ, ਵਧਦੇ ਮਾਮਲਿਆਂ ਨੇ ਵਧਾਈ ਸਰਕਾਰ ਦੀ ਚਿੰਤਾ
ਟਰੰਪ ਨੇ ਇਹ ਵੀ ਕਿਹਾ ਕਿ ਉਹ ਹੋਟਲਾਂ ਤੇ ਫਾਰਮਾਂ ਨੂੰ ਜ਼ਰੂਰੀ ਮਜ਼ਦੂਰ ਉਪਲਬਧ ਕਰਾਉਣ ਵਿਚ ਮਦਦ ਕਰਨਾ ਚਾਹੁੰਦੇ ਹਨ ਤੇ ਖਾਲੀ ਅਹੁਦਿਆਂ ‘ਤੇ ਸਹੀ ਲੋਕਾਂ ਦੀ ਸਿਫਾਰਸ਼ ਕਰਨਾ ਚਾਹੁੰਦੇ ਹਨ। ਉਨ੍ਹਾਂਕਿਹਾ ਕਿ ਇਹ ਕਿਸਾਨਾਂ ਲਈ ਬਹੁਤ ਰਾਹਤ ਦੇਣ ਵਾਲਾ ਕਦਮ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਪ੍ਰਵਾਸੀ ਮੌਜੂਦਾ ਸਮੇਂ ਗੈਰ-ਕਾਨੂੰਨੀ ਤੌਰ ਨਾਲ ਅਮਰੀਕਾ ਵਿਚ ਰਹਿ ਰਹੇ ਹਨ ਉਹ ਸਵੈ-ਇੱਛਾ ਨਾਲ ਦੇਸ਼ ਛੱਡਣ ਤੇ ਫਿਰ ਕਾਨੂੰਨੀ ਇਜਾਜ਼ਤ ਨਾਲ ਵਾਪਸ ਆਉਣ। ਉਨ੍ਹਾਂ ਕਿਹਾ ਕਿ ਅਸੀਂ ਸੈਲਫ ਡਿਪੋਰਟੇਸ਼ਨ ਕਰ ਰਹੇ ਹਾਂ ਤੇ ਇਸ ਨੂੰ ਲੋਕਾਂ ਲਈ ਆਸਾਨ ਤੇ ਸੁਵਿਧਾਜਨਕ ਬਣਾਵਾਂਗੇ। ਅਸੀਂ ਉਨ੍ਹਾਂ ਲੋਕਾਂ ਨਾਲ ਮਿਲ ਕੇ ਕੰਮ ਕਰਾਂਗੇ ਤਾਂ ਕਿ ਉਹ ਕਾਨੂੰਨੀ ਤੌਰ ਤੋਂ ਸਾਡੇ ਦੇਸ਼ ਵਿਚ ਵਾਪਸ ਆ ਸਕਣ।
ਵੀਡੀਓ ਲਈ ਕਲਿੱਕ ਕਰੋ -:
























