ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈ ਰਹੀਆਂ ਹਨ। ਐਤਵਾਰ ਨੂੰ ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ। ਪੰਜਾਬ ਦੇ 1304 ਉਮੀਦਵਾਰ ਦੀ ਕਿਸਮਤ ਅੱਜ ਦੇ ਵੋਟਰਾਂ 2.14 ਕਰੋੜ ਵੋਟਰਾਂ ਦੇ ਹੱਥ ਵਿੱਚ ਹਨ। ਅੱਜ ਸ਼ਾਮ 4 ਵਜੇ ਤੱਕ ਪੰਜਾਬ ਵਿੱਚ 52.2 ਫੀਸਦੀ ਵੋਟਿੰਗ ਹੋਈ। ਪੋਲਿੰਗ ਬੂਥਾਂ ‘ਤੇ ਵੋਟਾਂ 6 ਵਜੇ ਤੱਕ ਪੈਣਗੀਆਂ। ਲੋਕ ਲਗਾਤਾਰ ਵੋਟ ਪਾਉਣ ਲਈ ਬੂਥਾਂ ‘ਤੇ ਪਹੁੰਚ ਰਹੇ ਹਨ।
ਸਾਰੇ ਵੱਡੇ ਆਗੂ, ਮੰਤਰੀ ਆਪਣੇ-ਆਪਣੇ ਹਲਕਿਆਂ ਵਿੱਚ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪਣੇ ਵੋਟ ਪਾ ਰਹੇ ਹਨ। 4 ਵਜੇ ਤੱਕ 2,14,99,804 ਵਿੱਚੋਂ 1,12,16,667 ਵੋਟਰਾਂ ਨੇ ਆਪਣੀ ਕੀਮਤੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਦੌਰਾਨ ਪਟਿਆਲਾ ਵਿੱਚ ਇੰਟਰਨੈਸ਼ਨਲ ਸਾਈਕਲਿਸਟ ਜਸਵਿੰਦਰ ਸਿੰਘ ਨੇ ਵੀ ਵੋਟ ਪਾਈ, ਜਿਨ੍ਹਾਂ ਨੂੰ ਪੋਲਿੰਗ ਬੂਥ ‘ਤੇ ਤਾਇਨਾਤ ਅਧਿਕਾਰੀਆਂ ਵੱਲੋਂ ਸਨਮਾਨਤ ਕੀਤਾ ਗਿਆ।
ਪੰਜਾਬ ਵਿੱਚ 231 ਉਮੀਦਵਾਰ ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਅਤੇ 461 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥਾਂ ‘ਤੇ ਪੂਰੇ ਪ੍ਰਬੰਧ ਕੀਤੇ ਗਏ ਹਨ। ਤਿੰਨ ਵਿਸ਼ੇਸ਼ ਰਾਜ ਅਬਜ਼ਰਵਰਾਂ ਤੋਂ ਇਲਾਵਾ ਭਾਰਤ ਦੇ ਚੋਣ ਕਮਿਸ਼ਨ ਨੇ 65 ਜਨਰਲ ਆਬਜ਼ਰਵਰ, 50 ਖਰਚਾ ਨਿਗਰਾਨ ਅਤੇ 29 ਪੁਲਿਸ ਨਿਗਰਾਨ ਨਿਯੁਕਤ ਕੀਤੇ ਹਨ, ਜੋ ਕਾਰਵਾਈ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2,083 ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਅੰਮ੍ਰਿਤਸਰ ਪੂਰਬੀ ਵਿੱਚ ਵੋਟਾਂ ਪੈਣ ਦੀ ਰਫਤਾਰ ਕਾਫੀ ਮੱਠੀ ਹੈ। ਇਥੇ ਦੁਪਹਿਰ ਤਿਨ ਵਜੇ ਤੱਕ 33.10 ਫੀਸਦੀ ਹੀ ਵੋਟਾਂ ਪਈਆਂ ਹਨ। ਇਥੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਆਹਮੋ-ਸਾਹਮਣੇ ਹਨ।
20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਚੋਣਾਂ 2022 ਨੂੰ ਲੈ ਕੇ ਸੂਬੇ ਦੇ ਲੋਕ 10 ਮਾਰਚ ਨੂੰ ਨਤੀਜੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।