ਟੀਵੀ ਅਦਾਕਾਰਾ ਚਾਹਤ ਪਾਂਡੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਚਾਹਤ ਮੱਧ ਪ੍ਰਦੇਸ਼ ਦੇ ਦਮੋਹ ਦੀ ਰਹਿਣ ਵਾਲੀ ਹੈ ਅਤੇ ਹੁਣ ਛੋਟੇ ਪਰਦੇ ‘ਤੇ ਜਾਣਿਆ-ਪਛਾਣਿਆ ਨਾਮ ਹੈ। ਉਹ ਹੁਣ ਤੱਕ ਕਈ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਉਨ੍ਹਾਂ ਨੂੰ ਦਿੱਲੀ ਸਥਿਤ ‘ਆਪ’ ਦਫ਼ਤਰ ‘ਚ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ ।
ਟੀਵੀ ਸੀਰੀਅਲਾਂ ਦੀਆਂ ਅਭਿਨੇਤਰੀਆਂ ਨੇ ਹੁਣ ਰਾਜਨੀਤੀ ਦੇ ਖੇਤਰ ਵਿੱਚ ਐਂਟਰੀ ਕਰ ਲਈ ਹੈ। ਉਨ੍ਹਾਂ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈ ਲਈ। ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਦਿਵਾਈ। ਪਾਰਟੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਪਾਰਟੀ ਨੇ ਇੱਕ ਟਵੀਟ ਵਿੱਚ ਲਿਖਿਆ- ਮੱਧ ਪ੍ਰਦੇਸ਼ ਦੇ ਦਮੋਹ ਤੋਂ ਟੀਵੀ ਅਦਾਕਾਰਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਉਸ ਦਾ ਸੁਆਗਤ ਹੈ। ਦੇਸ਼ ਵਿੱਚ ਬਦਲਾਅ ਲਿਆਉਣ ਵਾਲੇ ਲੋਕ ਹੀ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਲੈ ਕੇ ਜਾਣਗੇ।