ਅਬੋਹਰ ਵਿਚ ਦੋ ਜਿਗਰੀ ਦੋਸਤਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਆਦਾ ਸ਼ਰਾਬ ਪੀਣ ਕਾਰਨ ਦੋਵੇਂ ਦੋਸਤਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ। ਉਥੇ ਬੀਤੀ ਰਾਤ ਇਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਨੌਜਵਾਨ ਦੀ ਸ਼ੁੱਕਰਵਾਰ ਸਵੇਰੇ ਮੌਤ ਹੋ ਗਈ।
ਸੁਰਿੰਦਰ ਉਰਫ ਸੋਨੀ ਅਤੇ ਮਨਪ੍ਰੀਤ ਪੱਕੇ ਦੋਸਤ ਸਨ। ਕੱਲ੍ਹ ਸ਼ਾਮ ਜਦੋਂ ਲੋਕਾਂ ਨੇ ਦੋਵਾਂ ਨੂੰ ਈਦਗਾਹ ਕਾਲੋਨੀ ਵਿੱਚ ਉਲਟੀਆਂ ਕਰਦੇ ਦੇਖਿਆ ਤਾਂ ਉਨ੍ਹਾਂ ਨੇ ਦੋਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ। ਸੋਨੀ ਦੇ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਜਿੱਥੇ ਦੇਰ ਰਾਤ ਇੱਕ ਦੀ ਮੌਤ ਹੋ ਗਈ ਜਦਕਿ ਮਨਪ੍ਰੀਤ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਸ਼੍ਰੀਗੰਗਾਨਗਰ ਲੈ ਗਏ ਜਿੱਥੇ ਅੱਜ ਉਸ ਦੀ ਵੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਅਬੋਹਰ ਲਿਆਂਦਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ।
ਸੋਨੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਸਵੇਰੇ 9 ਵਜੇ ਕੀਤਾ ਗਿਆ। ਦੋਵਾਂ ਨੌਜਵਾਨਾਂ ਦੀ ਉਮਰ 20-22 ਸਾਲ ਦੇ ਕਰੀਬ ਸੀ। ਸ਼ੱਕ ਹੈ ਕਿ ਉਕਤ ਨੌਜਵਾਨਾਂ ਨੇ ਨਸ਼ੇ ਦੀ ਹਾਲਤ ‘ਚ ਜ਼ਿਆਦਾ ਸ਼ਰਾਬ ਪੀਤੀ ਜਾਂ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ਸਰਕਾਰ ਦਾ ਵੱਡਾ ਕਦਮ, ETO ਟੈਸਟਿੰਗ ਦੇ ਬਿਨਾਂ ਨਹੀਂ Export ਹੋਣਗੇ ਮਸਾਲੇ
ਥਾਣਾ ਨੰਬਰ 1 ਦੇ ਇੰਚਾਰਜ ਨਵਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਹੀ ਕਾਰਵਾਈ ਕੀਤੀ ਜਾਵੇਗੀ। ਨੌਜਵਾਨਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -: