ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 10 ਫਰਵਰੀ ਨੂੰ ਖੰਨਾ ਵਿਖੇ ਗਰ-ਘਰ ਰਾਸ਼ਨ ਮਹਾਰੈਲੀ ਨੂੰ ਸੰਬੋਧਤ ਕਰਨਗੇ। ਉਥੇ ਹੀ 11 ਫਰਵਰੀ ਨੂੰ ਸ਼ੇਰੋਂ (ਪੱਟੀ) ਵਿਖੇ ਗੁਰੂ ਅਮਰਦਾਸ ਥਰਮਲ ਪਲਾਂਟ ਦੇ ਉਦਘਾਟਨ ਦੀ ਮਹਾਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਦਿੱਤੀ ਗਈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਹੋਵੇਗਾ ਜਾਂ ਨਹੀਂ, ਇਸ ‘ਤੇ ਵੀ ਫੈਸਲਾ ਹੋ ਸਕਦਾ ਹੈ। 11 ਫਰਵਰੀ ਨੂੰ ਮੱਲਿਕਾਰਜੁਨ ਖੜਗੇ ਵੀ ਪੰਜਾਬ ਵਿੱਚ ਹੀ ਹੋਣਗੇ। ਇਸ ਦੌਰਾਨ ਖੜਗੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਫਰਵਰੀ ਨੂੰ ਲੁਧਿਆਣਾ ਦੇ ਨੇੜੇ ਹੀ ਰੈਲੀ ਰੱਖੀ ਗਈ ਹੈ, ਜਿਸ ਨੂੰ ਘਰ-ਘਰ ਰਾਸ਼ਨ ਡਿਲੀਵਰੀ ਸਕੀਮ ਦੀ ਸ਼ੁਰੂਆਤ ਦਾ ਨਾਂ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਖੁਦ ਸੰਭਾਲਿਆ ਕਿਸਾਨਾਂ ਦੇ ਮੁੱਦੇ ਦਾ ਮੋਰਚਾ, ਅਧਿਕਾਰੀਆਂ ਨੂੰ ਦਿੱਤੀਆਂ ਸਖਤ ਹਿਦਾਇਤਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਦੋਵੇਂ ਆਗੂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਇਸ ਥਰਮਲ ਪਲਾਂਟ ਨੂੰ ਐਕੁਆਇਰ ਕੀਤਾ ਹੈ। ਹੁਣ ਇਸ ਪਲਾਂਟ ਦਾ ਨਾਂ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –