ਫਿਰੋਜ਼ਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਟਰੈਕਟਰ ‘ਤੇ ਗਲਤ ਗਾਣੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਕ ਧਿਰ ਨੇ ਦੂਜੀ ਧਿਰ ‘ਤੇ ਹਮਲਾ ਕਰ ਦਿੱਤਾ ਤੇ ਇਸ ਦਰਮਿਆਨ ਕਈ ਜ਼ਖਮੀ ਹੋ ਗਏ।
ਪਿੰਡ ਦੇ ਲੋਕ ਮੌਕੇ ‘ਤੇ ਪਹੁੰਚੇ ਤਾਂ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਦਰਅਸਲ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਮੱਕੀ ਦੀ ਫਸਲ ਨੂੰ ਲੈ ਕੇ ਵਿਵਾਦ ਹੋਇਆ ਸੀ, ਦੋਵਾਂ ਧਿਰਾਂ ਦੀ ਵੱਟ ਸਾਂਝੀ ਹੈ। ਇਕ ਧਿਰ ਨੇ ਆਪਣੇ ਖੇਤਾਂ ਵਿਚ ਅੱਗ ਲਗਾਈ ਹੋਈ ਸੀ ਤੇ ਉਸ ਅੱਗ ਨਾਲ ਦੂਜੀ ਧਿਰ ਦੀ ਮੱਕੀ ਦੀ ਫਸਲ ਖਰਾਬ ਹੋ ਗਈ ਜਿਸ ਕਰਕੇ ਦੋਵਾਂ ਵਿਚਾਲੇ ਵਿਵਾਦ ਖੜ੍ਹਾ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ, CM ਮਾਨ ਨੇ Easy Registry’ ਸਕੀਮ ਦੀ ਕੀਤੀ ਸ਼ੁਰੂਆਤ
ਇਸ ਤੋਂ ਬਾਅਦ ਜਦੋਂ ਇਕ ਧਿਰ ਵੱਲੋਂ ਗਾਣੇ ਵਜਾਏ ਜਾ ਰਹੇ ਸੀ ਤਾਂ ਦੂਜੀ ਧਿਰ ਨੇ ਵਿਵਾਦ ਕਰਨਾ ਸ਼ੁਰੂ ਕਰ ਦਿੱਤਾ। ਵਿਵਾਦ ਇੰਨਾ ਵਧ ਗਿਆ ਕਿ ਇਸ ਦਰਮਿਆਨ ਕਈ ਜ਼ਖਮੀ ਹੋ ਗਏ। ਹਾਲਾਂਕਿ ਪੀੜਤ ਧਿਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























