ਮੱਧ ਪ੍ਰਦੇਸ਼ ਦੇ ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨ ਪਾਵਨ ਅਸਥਾਨ ‘ਚ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਪੰਜ ਪੁਜਾਰੀ ਅਤੇ ਚਾਰ ਸ਼ਰਧਾਲੂ ਝੁਲਸ ਗਏ। ਦੱਸਿਆ ਜਾ ਰਿਹਾ ਹੈ ਕਿ ਆਰਤੀ ਦੌਰਾਨ ਗੁਲਾਲ ਉਛਾਲਣ ਤੋਂ ਬਾਅਦ ਅੱਗ ਲੱਗ ਗਈ।
Ujjain Temple Fire News
ਢੋਲਦੀ ਕਾਰਨ ਪਾਵਨ ਅਸਥਾਨ ‘ਚ ਢੱਕਣ ਲੱਗਾ ਹੋਇਆ ਸੀ, ਜਿਸ ਨੂੰ ਅੱਗ ਲੱਗ ਗਈ ਅਤੇ ਸ਼ਰਧਾਲੂਆਂ ‘ਤੇ ਡਿੱਗ ਪਿਆ। ਸਾਰੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਸਾਰੇ ਖਤਰੇ ਤੋਂ ਬਾਹਰ ਹਨ। ਉਜੈਨ ਦੇ ਕਲੈਕਟਰ ਨੀਰਜ ਕੁਮਾਰ ਸਿੰਘ ਨੇ ਦੱਸਿਆ ਕਿ ਸਵੇਰੇ ਭਸਮ ਆਰਤੀ ਦੇ ਦੌਰਾਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਪੂਜਾ ਚੱਲ ਰਹੀ ਸੀ। ਇਸ ਅੱਗ ਵਿੱਚ 13 ਲੋਕ ਝੁਲਸ ਗਏ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਜਾਂਚ ਕਰਵਾਈ ਜਾਵੇਗੀ। ਸ਼ੁਰੂਆਤੀ ਤੌਰ ‘ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
ਰਿਪੋਰਟ ਮੁਤਾਬਕ ਇਸ ਘਟਨਾ ਨਾਲ ਉੱਥੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਫੈਲ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਉਜੈਨ ਦੇ ਕੁਲੈਕਟਰ ਨੀਰਜ ਕੁਮਾਰ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਪ੍ਰਸਿੱਧ ਮਹਾਕਾਲੇਸ਼ਵਰ ਦੇ ਵਿਹੜੇ ਵਿੱਚ ਐਤਵਾਰ ਸ਼ਾਮ ਨੂੰ ਹੋਲੀ ਦਾ ਤਿਉਹਾਰ ਸ਼ੁਰੂ ਹੋ ਗਿਆ ਸੀ। ਇੱਥੇ ਸਭ ਤੋਂ ਪਹਿਲਾਂ ਸ਼ਾਮ ਦੀ ਆਰਤੀ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਬਾਬਾ ਮਹਾਕਾਲ ਨਾਲ ਗੁਲਾਲ ਦੀ ਹੋਲੀ ਖੇਡੀ। ਇਸ ਤੋਂ ਬਾਅਦ ਮਹਾਕਾਲ ਦੇ ਵਿਹੜੇ ਵਿੱਚ ਹੋਲਿਕਾ ਦਹਨ ਕੀਤਾ ਗਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .