ਮੋਬਾਈਲ ਫੋਨ ਦੀ ਲਤ ਅਤੇ ਇਸ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਤੰਗ ਆ ਕੇ ਬ੍ਰਿਟੇਨ ਨੇ ਸਕੂਲਾਂ ਵਿਚ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਬ੍ਰਿਟੇਨ ਦੇ ਇਸ ਫੈਸਲੇ ਤੋਂ ਬਾਅਦ ਕਈ ਦੇਸ਼ਾਂ ‘ਚ ਇਸ ਦੀ ਚਰਚਾ ਸ਼ੁਰੂ ਹੋ ਗਈ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਟਵਿੱਟਰ ‘ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ ਹੈ।
ਰਿਸ਼ੀ ਸੁਨਕ ਨੇ ਇੱਕ ਬਹੁਤ ਹੀ ਰਚਨਾਤਮਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦਾ ਫੋਨ ਵਾਰ-ਵਾਰ ਵੱਜ ਰਿਹਾ ਹੈ। ਰਿਸ਼ੀ ਸੁਨਕ ਨੇ ਵੀਡੀਓ ਰਾਹੀਂ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਮੋਬਾਈਲ ਫੋਨ ਕਲਾਸਰੂਮ ਵਿੱਚ ਸਮੱਸਿਆਵਾਂ ਪੈਦਾ ਕਰ ਰਹੇ ਹਨ।
We know how distracting mobile phones are in the classroom.
Today we help schools put an end to this. pic.twitter.com/ulV23CIbNe
— Rishi Sunak (@RishiSunak) February 19, 2024
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਵਾਰ-ਵਾਰ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਵਿਚਕਾਰ ਹੀ ਉਸ ਦੇ ਫੋਨ ਦੀ ਘੰਟੀ ਵੱਜਦੀ ਹੈ। ਤਿੰਨ ਵਾਰ ਫੋਨ ਦੀ ਘੰਟੀ ਵੱਜਣ ਤੋਂ ਬਾਅਦ ਰਿਸ਼ੀ ਸੁਨਕ ਆਪਣੀ ਜੇਬ ਵਿੱਚੋਂ ਫੋਨ ਕੱਢ ਕੇ ਇੱਕ ਪਾਸੇ ਰੱਖ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਕਿ ਦੇਖੋ ਇਹ ਕਿੰਨਾ ਨਿਰਾਸ਼ਾਜਨਕ ਹੈ।
ਇੱਕ ਹੋਰ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਕੰਡਰੀ ਸਕੂਲ ਦੇ ਲਗਭਗ ਇੱਕ ਤਿਹਾਈ ਵਿਦਿਆਰਥੀਆਂ ਨੇ ਕਿਹਾ ਕਿ ਫੋਨਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਪੈਂਦੀ ਹੈ। ਅਸੀਂ ਜਾਣਦੇ ਹਾਂ ਕਿ ਉਹ (ਮੋਬਾਈਲ ਫੋਨ) ਕਲਾਸ ਵਿੱਚ ਭਟਕਣਾ ਪੈਦਾ ਕਰਦੇ ਹਨ ਅਤੇ ਸਕੂਲਾਂ ਵਿੱਚ ਧੱਕੇਸ਼ਾਹੀ ਦਾ ਕਾਰਨ ਬਣਦੇ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ਦਾ ਜਵਾਨ ਸਿੱਕਮ ‘ਚ ਡਿਊਟੀ ਦੌਰਾਨ ਸ਼ਹੀਦ, 20 ਸਾਲ ਪਹਿਲਾਂ ਹੋਇਆ ਸੀ ਫੌਜ ‘ਚ ਭਰਤੀ
ਬਹੁਤ ਸਾਰੇ ਸਕੂਲਾਂ ਨੇ ਪਹਿਲਾਂ ਹੀ ਉਹਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਨਾਲ ਉਹਨਾਂ ਦੇ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ ਅਤੇ ਬਿਹਤਰ ਸਿੱਖਣ ਦਾ ਮਾਹੌਲ ਬਣ ਰਿਹਾ ਹੈ। ਸਕੂਲਾਂ ਵਿੱਚ ਮੋਬਾਈਲ ਪਾਬੰਦੀ ਸਬੰਧੀ ਵੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਬੱਚਿਆਂ ਨੂੰ ਉਹ ਸਿੱਖਿਆ ਮਿਲੇ ਜਿਸ ਦੇ ਉਹ ਹੱਕਦਾਰ ਹਨ।