ਡੀਸੀ ਦਫਤਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ 11, 12 ਤੇ 13 ਸਤੰਬਰ ਨੂੰ ਕਲਮਛੋੜ ਹੜਤਾਲ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ 10 ਸਤੰਬਰ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਹੈ।
ਮੁਲਾਜ਼ਮਾਂ ਵੱਲੋਂ ਕਿਹਾ ਗਿਆ ਹੈ ਕਿ ਡੀਸੀ, ਐੱਸਡੀਐੱਮ, ਤਹਿਸੀਲਾਂ ਤੇ ਸਬ-ਤਹਿਸੀਲਾਂ ਵਿਚ ਇਹ ਹੜਤਾਲ ਜਾਰੀ ਰਹੇਗੀ।ਜਦੋਂਕਿ ਹੜ੍ਹਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਨਿਬੇੜਿਆ ਜਾਵੇਗਾ। ਦੱਸ ਦੇਈਏ ਕਿ ਲਗਾਤਾਰ ਇਹ ਮੁਲਾਜ਼ਮ ਆਪਣੀਆਂ ਮੰਗਾਂ ਲਈ ਸਰਕਾਰ ਤੋਂ ਗੁਹਾਰ ਲਗਾ ਰਹੇ ਹਨ ਤੇ ਜੇ ਹੁਣ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: