ਫਰੀਦਕੋਟ ਵਿਚ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ-ਗਿਣਤੀ ਤੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ। ਇਹ ਬੈਠਕ ਕੇਂਦਰੀ ਮੰਤਰੀ ਦੀ ਫਰੀਦਕੋਟ ਦੀ ਇਕ ਦਿਨਾ ਯਾਤਰਾ ਦੌਰਾਨ ਆਯੋਜਿਤ ਕੀਤੀ ਗਈ ਸੀ ਜੋ ਸਮਾਜਿਕ ਨਿਆਂ ਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕੇਂਦਰਿਤ ਸੀ।
ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅਠਾਵਲੇ ਨਾਲ ਗੱਲਬਾਤ ਦੌਰਾਨ ਬਾਬਾ ਜਗਜੀਵਨ ਰਾਮ ਯੋਜਨਾ ਤਹਿਤ ਹੋਸਟਲਾਂ ਦੀ ਉਸਾਰੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਨੁਸੂਚਿਤ ਜਾਤੀ ਦੇ ਕਲਿਆਣ ਦੇ ਉਦੇਸ਼ ਨਾਲ ਪਹਿਲ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਤੇ ਵਿਦੇਸ਼ਾਂ ਵਿਚ ਸਿੱਖਿਆ ਦੇ ਮੌਕਿਆਂ ਨੂੰ ਸੁਵਿਧਾਜਨਕ ਬਣਾਉਣ ਲਈ ਧਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਹ ਵੀ ਪੜ੍ਹੋ : ਭਲਕੇ CM ਭਗਵੰਤ ਮਾਨ ਤੇ ਕੇਜਰੀਵਾਲ ਜਾਣਗੇ ਅਯੁੱਧਿਆ, ਰਾਮਲੱਲਾ ਦੇ ਕਰਨਗੇ ਦਰਸ਼ਨ
ਬੈਠਕ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਪਰਸਨਜ਼ ਵਿਦ ਡਿਸਏਬਿਲਿਟੀਜ਼ ਐਕਟ ਇੰਪਲੀਮੈਂਟੇਸ਼ਨ ਸਕੀਮ (ਸੀਆਈਪੀਡੀਏ ਸਕੀਮ) ਤਹਿਤ ਫੰਡ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀ ਗਈ ਗਰਾਂਟ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਹੋਸਟਲ ਮਨਜ਼ੂਰੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਦੇ ਕੇਂਦਰੀ ਹਿੱਸੇ ਨਾਲ ਸਬੰਧਤ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਇਨ੍ਹਾਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ੋਰਦਾਰ ਸਿਫਾਰਸ਼ ਕੀਤੀ।
ਵੀਡੀਓ ਲਈ ਕਲਿੱਕ ਕਰੋ –