ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਜ਼ਿਆਦਾਤਰ ਸੇਵਾਵਾਂ ਆਨਲਾਈਨ ਹੋ ਗਈਆਂ ਹਨ। ਇਸ ਦੌਰਾਨ ਸੂਬੇ ਦੇ ਮਾਲ ਵਿਭਾਗ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਲੋਕ 500 ਰੁਪਏ ਤੱਕ ਦਾ ਅਸ਼ਟਾਮ ਪੇਪਰ ਆਨਲਾਈਨ ਮੰਗਵਾ ਸਕਦੇ ਹਨ। ਇਸ ਤੋਂ ਇਲਾਵਾ ਹੁਣ ਘਰ ਬੈਠੇ ਪ੍ਰਾਪਰਟੀ ਦੀ ਫਰਦ ਵੀ ਆਨਲਾਈਨ ਆਰਡਰ ਕੀਤੀ ਜਾ ਸਕਦੀ ਹੈ।
ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in ‘ਤੇ ਜਾ ਕੇ ਅਤੇ ਫਰਦ ਦੇ ਆਪਸ਼ਨ ‘ਤੇ ਜਾ ਕੇ ਫਰਦ ਘਰ ਦਾ ਆਰਡਰ ਆਨਲਾਈਨ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਵਿਉਂਤਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭ੍ਰਿਸ਼ਟਾਚਾਰ ਤੋਂ ਪ੍ਰੇਸ਼ਾਨ ਸਨ ਪਰ ਹੁਣ ਜਦੋਂ ਕਈ ਸੇਵਾਵਾਂ ਆਨਲਾਈਨ ਹੋ ਗਈਆਂ ਹਨ ਤਾਂ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ਾਂ ਦੇ ਕੰਮ ਹੋ ਰਹੇ ਹਨ। ਇਸ ਨਾਲ ਲੋਕਾਂ ਨੂੰ ਕੰਮ ਕਰਾਉਣ ਵਿੱਚ ਦਿੱਕਤਾਂ ਘੱਟ ਹੋਣਗੀਆਂ ਅਤੇ ਭ੍ਰਿਸ਼ਟਾਚਾਰ ਨੂੰ ਵੀ ਠੱਲ੍ਹ ਪਵੇਗੀ।
ਇਹ ਵੀ ਪੜ੍ਹੋ : ਇਸ ਬੈਂਕ ਨੇ ਪੇਸ਼ ਕੀਤਾ ਬਿਨਾਂ ਨੰਬਰ ਵਾਲਾ ਕ੍ਰੈਡਿਟ ਕਾਰਡ, ਕੋਈ CVV ਜਾਂ ਐਕਸਪਾਇਰੀ ਨਹੀਂ, Lifetime Free
ਦੱਸ ਦੇਈਏ ਕਿ ਫਰਦ ਲੈਣ ਲਈ ਦਫਤਰਾਂ ਵਿੱਚ 20 ਰੁਪਏ ਸਰਕਾਰੀ ਫੀਸ ਰੱਖੀ ਗਈ ਹੈ। ਹੁਣ ਜੇ ਤੁਸੀਂ ਦਫਤਰਾਂ ‘ਚ ਜਾਣ ਦੀ ਪਰੇਸ਼ਾਨੀ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਈ-ਮੇਲ ਰਾਹੀਂ ਫਰਦ ਮੰਗਵਾਉਣ ਲਈ 50 ਰੁਪਏ ਫੀਸ ਦੇਣੀ ਪਵੇਗੀ। ਜੇ ਕਿਸੇ ਪਿੰਡ ‘ਚ ਫਰਦ ਮੰਗਵਾਉਣੀ ਹੈ ਤਾਂ 100 ਰੁਪਏ ਫੀਸ ਦੇਣੀ ਪਵੇਗੀ ਅਤੇ ਜੇ ਸੂਬੇ ਤੋਂ ਬਾਹਰ ਕਿਸੇ ਪਤੇ ‘ਤੇ ਫਰਦ ਮੰਗਵਾਉਣੀ ਹੈ ਤਾਂ 200 ਰੁਪਏ ਫੀਸ ਰੱਖੀ ਗਈ ਹੈ। ਈ-ਮੇਲ ਰਾਹੀਂ ਆਰਡਰ ਕੀਤਾ ਫਰਦ 3 ਕੰਮਕਾਜੀ ਦਿਨਾਂ ਵਿੱਚ ਪਹੁੰਚ ਜਾਵੇਗਾ ਅਤੇ ਕੋਰੀਅਰ ਰਾਹੀਂ ਆਰਡਰ ਕੀਤਾ ਗਿਆ ਫਰਦ 7 ਦਿਨਾਂ ਵਿੱਚ ਦਿੱਤੇ ਪਤੇ ‘ਤੇ ਪਹੁੰਚ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: