ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਇਕ 5 ਸਾਲ ਦੀ ਬੱਚੀ ਦੇ ਜਬਰ ਜਨਾਹ ਅਤੇ ਹੱਤਿਆ ਦੀ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 28 ਮਈ ਨੂੰ ਇਕ ਨੌਜਵਾਨ ਨੇ ਲੜਕੀ ਨੂੰ ਅਗਵਾ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਬਲਾਤਕਾਰ ਅਤੇ ਕਤਲ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ 438 ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਅਨੁਸਾਰ 28 ਮਈ ਨੂੰ ਪਰਿਵਾਰ ਵਾਲਿਆਂ ਨੇ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੜਕੀ ਲਾਪਤਾ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਸ਼ਹਿਰ ਵਿਚ ਗੁੰਮ ਹੋਈ ਲੜਕੀ ਦੇ ਪੋਸਟਰ ਲਗਾਏ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਸ਼ੱਕੀ ਸੁਭਾਅ ਦੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ। ਜਾਂਚ ਦੇ ਦੌਰਾਨ, ਇੱਕ ਸੀਸੀਟੀਵੀ ਫੁਟੇਜ ਵਿੱਚ ਇੱਕ ਵਿਅਕਤੀ ਲੜਕੀ ਨੂੰ ਲਿਜਾ ਰਿਹਾ ਦਿਖਾਇਆ ਗਿਆ। ਜਿਸ ਦੇ ਅਧਾਰ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।