ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਸਰਕਾਰੀ ਸਕੂਲ ‘ਚੋਂ ਚੋਰਾਂ ਨੇ ਚੋਣ ਕਮਿਸ਼ਨ ਵੱਲੋਂ ਲਗਾਏ ਕੈਮਰਿਆਂ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਇਹ ਘਟਨਾ ਸਾਹਿਬ ਪਿੰਡ ਦੀ ਹੈ। ਚੋਰੀ ਦਾ ਉਦੋਂ ਪਤਾ ਲੱਗਾ ਜਦੋਂ ਸਵੇਰੇ ਸਕੂਲ ਦਾ ਸਫ਼ਾਈ ਕਰਮਚਾਰੀ ਸਕੂਲ ਪੁੱਜਾ।
ਉਸ ਨੇ ਸਕੂਲ ਦਾ ਦਰਵਾਜ਼ਾ ਟੁੱਟਿਆ ਦੇਖ ਕੇ ਪਿੰਡ ਦੇ ਸਰਪੰਚ ਨੂੰ ਸੂਚਨਾ ਦਿੱਤੀ। ਜਦੋਂ ਸਰਪੰਚ ਸਕੂਲ ਪਹੁੰਚਿਆ ਤਾਂ ਪਤਾ ਲੱਗਾ ਕਿ ਸਕੂਲ ਦੇ ਕੀਮਤੀ ਸਾਮਾਨ ਦੇ ਨਾਲ-ਨਾਲ ਕੁਝ ਦਿਨ ਪਹਿਲਾਂ ਸਕੂਲ ਦੇ ਅੰਦਰ ਚੋਣ ਕਮਿਸ਼ਨ ਵੱਲੋਂ ਲਗਾਇਆ ਕੈਮਰਾ ਵੀ ਚੋਰੀ ਹੋ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸਕੂਲ ਦਾ ਦਰਵਾਜ਼ਾ ਟੁੱਟੇ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸਕੂਲ ਪਹੁੰਚਿਆ ਤਾਂ ਸਕੂਲ ਦੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਕਾਫੀ ਕੀਮਤੀ ਸਾਮਾਨ ਚੋਰੀ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸਕੂਲ ਦੇ ਮੁੱਖ ਅਧਿਆਪਕ ਨੂੰ ਬੁਲਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਚੱਲਦੀ ਟ੍ਰੇਨ ਦਾ ਅਚਾਨਕ ਇੰਜਣ ਹੋਇਆ ਫੇਲ੍ਹ, ਯਾਤਰੀਆਂ ਦਾ ਹੋਇਆ ਬੁਰਾ ਹਾਲ
ਉਨ੍ਹਾਂ ਵੱਲੋਂ ਸਕੂਲ ਦਾ ਸਮਾਨ ਚੋਰੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਚੋਰਾਂ ਨੇ ਸਕੂਲ ਦਾ ਬੀਮ ਤੋੜ ਕੇ ਇੱਕ ਕੰਪਿਊਟਰ ਸੈੱਟ, ਇੱਕ ਐਲ.ਈ.ਡੀ., ਦੋ ਕੀ-ਬੋਰਡ, ਇੱਕ ਬੱਚਿਆਂ ਦਾ ਪ੍ਰੋਜੈਕਟਰ, ਅਲਮਾਰੀ ਦਾ ਸਮਾਨ, ਇੱਕ ਪੰਪ ਅਤੇ ਕੁਝ ਦਿਨ ਪਹਿਲਾਂ ਚੋਣ ਕਮਿਸ਼ਨ ਵੱਲੋਂ ਲਗਾਇਆ ਕੈਮਰਾ ਚੋਰੀ ਕਰ ਲਿਆ ਸੀ । ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਥਾਣਾ ਸਦਰ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: