ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਨੇ ਹੁਕਮ ਦਿੱਤੇ ਹਨ ਕਿ ਸਾਰੇ ਰੈਸਟੋਰੈਂਟ, ਕਲੱਬ ਅਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 (ਅੱਧੀ ਰਾਤ) ਤੱਕ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣ।
ਇਹ ਨਿਯਮ ਹੋਣਗੇ
ਫ਼ੌਜਦਾਰੀ ਜਾਬਤਾ ਕਾਨੂੰਨ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਪਤਾ ਨੇ ਸਾਰੇ ਰੈਸਟੋਰੈਂਟਾਂ, ਕਲੱਬਾਂ ਜਾਂ ਕਿਸੇ ਵੀ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਨੂੰ ਰਾਤ 11.30 ਵਜੇ ਤੋਂ ਬਾਅਦ ਖਾਣ-ਪੀਣ ਦੀਆਂ ਵਸਤਾਂ ਆਦਿ ਦਾ ਕੋਈ ਆਰਡਰ ਨਾ ਲੈਣ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਸੇ ਵੀ ਨਵੇਂ ਗਾਹਕ ਨੂੰ 11.30 ਵਜੇ ਤੋਂ ਬਾਅਦ ਇਮਾਰਤ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਰਾਤ 10 ਵਜੇ ਸਾਊਂਡ ਸਿਸਟਮ ਬੰਦ ਕਰਨਾ ਹੋਵੇਗਾ
ਸ਼ਰਾਬ ਦੀਆਂ ਦੁਕਾਨਾਂ ਨਾਲ ਜੁੜੀਆਂ ਥਾਵਾਂ ਦੇ ਮਾਮਲੇ ਵਿੱਚ ਇਨ੍ਹਾਂ ਨੂੰ ਅੱਧੀ ਰਾਤ 12 ਤੱਕ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣ। ਇਸ ਤੋਂ ਇਲਾਵਾ ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ 10 ਡੀਬੀ ਦੇ ਸ਼ੋਰ ਪੱਧਰ ਦੀ ਪਾਲਣਾ ਕਰਨੀ ਪਵੇਗੀ। ਡੀਜੇ, ਲਾਈਵ ਸਿੰਗਿੰਗ ਜਾਂ ਆਰਕੈਸਟਰਾ ਸਮੇਤ ਸਾਰੇ ਸਾਊਂਡ ਸਿਸਟਮਾਂ ਨੂੰ ਰਾਤ 10 ਵਜੇ ਬੰਦ ਜਾਂ ਆਵਾਜ਼ ਘਟਾ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ, ਮਨੀ ਲਾਂਡ੍ਰਿੰਗ ਕੇਸ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ
ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ
ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਅਦਾਰੇ ਜਾਂ ਅਹਾਤੇ ਵਿੱਚ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਸੀਮਾ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ, ਸਿਸਟਮ ਦੀ ਆਵਾਜ਼ ਦਿਨ ਵਿੱਚ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਨਹੀਂ ਸੁਣਾਈ ਜਾਣੀ ਚਾਹੀਦੀ। ਇੱਕ ਵੱਖਰੇ ਹੁਕਮ ਵਿੱਚ ਡੀਸੀਪੀ ਨੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰੀ ਖੇਤਰ ਅਤੇ ਸੜਕ/ਫੁੱਟਪਾਥ ‘ਤੇ ਖਾਣ-ਪੀਣ ਦੀਆਂ ਵਸਤੂਆਂ ਅਤੇ ਹੋਰ ਵਸਤੂਆਂ ਵੇਚਣ ਲਈ ਕਬਜ਼ਾ ਕਰਨ ਤੋਂ ਵੀ ਵਰਜਿਆ ਹੈ। ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ : –