ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਰੰਗੇ ਹੱਥੀਂ ਕਾਬੂ ਕੀਤਾ। ਸਟੇਟ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੇ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਮੁੜ ਹੋਇਆ ਸਰਗਰਮ, ਅਗਲੇ 2 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ
ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਪਾਸੋਂ ਥਾਣੇ ਵਿਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿਚ ਚਾਲਾਨ ਪੇਸ਼ ਕਰਨ ਬਦਲੇ ਉਕਤ ਏਐੱਸਆਈ ਨੇ ਅਤੇ 4500 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜਮ ਪਹਿਲਾਂ ਵੀ ਕਿਸ਼ਤਾਂ ਵਜੋਂ ਉਸ ਤੋਂ 20,500 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























