ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਨਗਰ ਯੋਜਨਾਕਾਰ ਫਤਿਹਗੜ੍ਹ ਸਾਹਿਬ ਦੇ ਦਫਤਰ ਵਿਚ ਤਾਇਨਾਤ ਯੋਜਨਾ ਅਧਿਕਾਰੀ ਮਨਵੀਰ ਸਿੰਘ ਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਵਾਸੀ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋ ਹੋਰ ਮੁਲਾਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਢਿਕਸ਼ੂ ਸੈਣੀ ਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਲੋਹ ਵਾਸੀ ਬਲਰਾਮ ਕੁਮਾਵਤ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਚ ਸ਼ਿਕਾਇਤ ਦਰਜ ਕਰਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿਚ ਤੈਅ ਹੋਇਆ ਸੀ ਤੇ ਇਸ ਵਿਚੋਂ 30,000 ਰੁਪਏ ਉਹ ਉਸ ਤੋਂ ਰਿਸ਼ਵਤ ਵਜੋਂ ਲੈ ਚੁੱਕੇ ਸਨ।
ਇਹ ਵੀ ਪੜ੍ਹੋ : ’30 ਜੂਨ ਤੱਕ 2,000 ਰੁਪਏ ਦੇ 76 ਫੀਸਦੀ ਨੋਟ ਬੈਂਕਿੰਗ ਪ੍ਰਣਾਲੀ ‘ਚ ਵਾਪਸ’ : RBI
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਡਰਾਈਵਰ ਤੇਜਿੰਦਰ ਸਿੰਘ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿਚ ਉਕਤ ਯੋਜਨਾ ਅਧਿਕਾਰੀ ਤੇ ਜੇਈ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਯੋਜਨਾ ਅਧਿਕਾਰੀ ਜੇਈ ਤੇ ਡਰਾਈਵਰ ਖਿਲਾਫ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: