ਚੰਡੀਗੜ੍ਹ : 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਨੂੰਗੋ ਵਿਜੇਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਮੰਗਲਵਾਰ ਨੂੰ ਐਸ.ਡੀ.ਐਮ ਮਾਲੇਰਕੋਟਲਾ ਦਫ਼ਤਰ ਵਿੱਚ ਤਾਇਨਾਤ ਇੱਕ ਕਲਰਕ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰੋਹਿਤ ਸ਼ਰਮਾ ਉਰਫ ਰੋਹਿਤ ਕੁਮਾਰ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਦੇ EoW ਨੇ ਕਾਨੂੰਨਗੋ ਵਿਜੇਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਆਪਣੀ ਜ਼ਮੀਨ ਦੀ ਪਰਿਵਾਰਕ ਵੰਡ (ਖੰਗੀ ਤਕਸੀਮ) ਕਰਵਾਉਣ ਅਤੇ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਦੇਣ ਦੇ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ।
ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੂੰ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ ਮਲੇਰਕੋਟਲਾ ਵਿੱਚ ਰੀਡਰ ਵਜੋਂ ਤਾਇਨਾਤ ਹੈ ਅਤੇ ਦੋਸ਼ੀ ਕਾਨੂੰਨਗੋ ਤੋਂ ਉਸਦੀ ਸੁਰੱਖਿਆ ਲਈ ਰਕਮ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ : ਰਜਵਾਹੇ ‘ਚ ਨਹਾਉਂਦਿਆਂ 9 ਸਾਲਾ ਬੱਚੇ ਦੀ ਮੌ.ਤ, 2 ਭੈਣਾਂ ਦਾ ਇਕਲੌਤਾ ਭਰਾ ਸੀ ਆਰੀਅਨ
ਇਸੇ ਦੌਰਾਨ ਕੇਸ ਦੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਪਹਿਲਾਂ ਹੀ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਪੁਲਿਸ ਸਟੇਸ਼ਨ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: