ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਤਰਸ ਦੇ ਅਧਾਰ ‘ਤੇ ਵੱਖ-ਵੱਖ ਅਸਾਮੀਆਂ ‘ਤੇ ਵਿਭਾਗ ਵਿਚ ਸ਼ਾਮਲ ਕੀਤਾ ਗਿਆ ਹੈ ਜਿਸ ਵਿਚ ਇਕ ਸਾਇੰਸ ਮਾਲਕਣ, ਇਕ ਸਮਾਜ ਵਿਗਿਆਨ ਮਾਲਕਣ, ਇਕ ਲਾਇਬ੍ਰੇਰੀਅਨ, ਇਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਚਪੜਾਸੀ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।
ਵਿਜੇ ਇੰਦਰ ਸਿੰਗਲਾ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ ਪਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਬਾਕਾਇਦਾ ਨਿਯੁਕਤੀ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਆਜੀਵਕਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨਵੇਂ ਸ਼ਾਮਲ ਕੀਤੇ ਗਏ ਅਧਿਕਾਰੀ ਆਪਣੀ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀ ਉਮੀਦ ’ਤੇ ਖਰੇ ਉਤਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਵਧਾਉਣ ਲਈ ਕਈ ਸੁਧਾਰਾਂ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਯਮਤ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਰਾਜਾਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਪਾਲਣਾ ਕਰਨੀ ਅਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਪੂਰਥਲਾ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 180 ਕਿਲੋ ਭੁੱਕੀ ਸਮੇਤ 2 ਕਾਬੂ