ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਕੰਮ ਕਰ ਰਹੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਲਈ ਵੋਟ ਪਾਉਣ ਲਈ 19 ਅਪ੍ਰੈਲ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡ-ਕਾਰਪੋਰੇਸ਼ਨਾਂ ਅਤੇ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਸਰਕਾਰੀ ਅਧਿਕਾਰੀਆਂ ਨੂੰ ਛੁੱਟੀ ਮਿਲੇਗੀ। ਇਸ ਦੇ ਲਈ ਉਨ੍ਹਾਂ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਨਾ ਹੋਵੇਗਾ। ਇਹ ਛੁੱਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਛੁੱਟੀ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ।
ਪੰਜਾਬ ਦੇ ਕਿਸੇ ਵੀ ਉਦਯੋਗ, ਅਦਾਰੇ, ਕਾਰੋਬਾਰ, ਵਪਾਰ ਜਾਂ ਸੰਸਥਾ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ-1951 ਦੀ ਧਾਰਾ 134ਬੀ (1) ਮੁਤਾਬਕ ਮਿਤੀ 19-04-2024 ਨੂੰ ਪੇਡ ਛੁੱਟੀ ਐਲਾਨੀ ਜਾਵੇਗੀ। ਇਸ ਤੋਂ ਇਲਾਵਾ 19 ਅਪਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਮੁਕਤਸਰ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਸਰਕਾਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਨੇ ਇਮੀਗ੍ਰੇਸ਼ਨ ਫੀਸ ‘ਚ ਕੀਤਾ ਭਾਰੀ ਵਾਧਾ
ਇਸ ਤਰ੍ਹਾਂ ਪੰਜਾਬ ਵਿੱਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ ਵੀ 1 ਜੂਨ ਨੂੰ ਛੁੱਟੀ ਮਿਲੇਗੀ। ਇਸ ਹੁਕਮ ਦੀ ਕਾਪੀ ਸਾਰੇ ਦਫ਼ਤਰਾਂ ਅਤੇ ਸੰਸਥਾਵਾਂ ਨੂੰ ਭੇਜ ਦਿੱਤੀ ਗਈ ਹੈ। ਨਾਲ ਹੀ ਉਮੀਦ ਪ੍ਰਗਟਾਈ ਕਿ ਉਹ ਨਿਯਮਾਂ ਦੀ ਪਾਲਣਾ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: