ਅਬੋਹਰ ‘ਚ ਵੋਟ ਪ੍ਰਤੀਸ਼ਤ ਨੂੰ ਵਧਾਉਣ ਲਈ ਹੋਟਲ ਐਸੋਸੀਏਸ਼ਨ ਨੇ ਸ਼ਹਿਰ ਦੇ ਹੋਟਲਾਂ ‘ਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਲਈ ਵਿਸ਼ੇਸ਼ ਆਫਰ ਦੇਣ ਦਾ ਐਲਾਨ ਕੀਤਾ ਹੈ। ਸ਼ਹਿਰ ਦੇ ਮੁੱਖ ਹੋਟਲਾਂ ‘ਚ ਖਾਣ-ਪੀਣ ਦੀਆਂ ਚੀਜ਼ਾਂ ‘ਤੇ 25 ਫੀਸਦੀ ਛੋਟ ਦਿੱਤੀ ਜਾਵੇਗੀ। ਇਹ ਆਫਰ 1 ਜੂਨ ਤੋਂ 10 ਜੂਨ ਤੱਕ ਲਾਗੂ ਰਹੇਗਾ।
ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਪੇਸ਼ਕਸ਼ ਜ਼ਿਲ੍ਹਾ ਚੋਣ ਅਫ਼ਸਰ ਅਤੇ ਡੀਸੀ ਡਾ. ਸੇਨ ਦੁੱਗਲ ਦੀ ਪ੍ਰੇਰਨਾ ਨਾਲ ਸ਼ੁਰੂ ਕੀਤੀ ਗਈ ਹੈ, ਤਾਂ ਜੋ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਹ ਆਫਰ ਵੋਟਰ ਦੇ ਨਾਲ ਆਉਣ ਵਾਲੇ ਪਰਿਵਾਰ ਲਈ ਵੀ ਲਾਗੂ ਹੋਵੇਗੀ। ਇਹ ਸਕੀਮ ਸਨਬੀਮ ਹੋਟਲ, ਹੋਟਲ ਜੋਰਜੀਓਸ, ਸੇਠੀ ਰੀਜੈਂਸੀ, ਨੰਦ ਦਾ ਢਾਬਾ, ਆਈਸ ਬਲੂ ਅਤੇ ਹੋਰ ਹੋਟਲਾਂ ‘ਤੇ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਭਿਆਨ/ਕ ਗਰਮੀ ਦਾ ਕਹਿ.ਰ, ਬਿਜਲੀ ਟਰਾਂਸਫਾਰਮਰਾਂ ‘ਤੇ ਲਾਏ ਕੂਲਰ, ਗਿੱਲੀਆਂ ਬੋਰੀਆਂ ਨਾਲ ਢਕੇ
ਹੋਟਲ ਐਸੋਸੀਏਸ਼ਨ ਦੇ ਬੁਲਾਰੇ ਗੁਰਬਿੰਦਰ ਸਿੰਘ ਵਿਪਨ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਹਰੇਕ ਦਾ ਅਧਿਕਾਰ ਹੈ, ਇਸ ਲਈ ਗਰਮੀ ਦੀ ਪਰਵਾਹ ਕੀਤੇ ਬਿਨਾਂ ਆਪਣੀ ਵੋਟ ਪਾਓ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਗਰਮੀ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।
ਵੀਡੀਓ ਲਈ ਕਲਿੱਕ ਕਰੋ -: