ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖਤਰੇ ਦਾ ਨਿਸ਼ਾਨ 1680 ਫੁੱਟ ਹੈ। ਪਰ ਅਜੇ ਵੀ ਭਾਖੜਾ ਡੈਮ ਖਤਰੇ ਦੇ ਨਿਸ਼ਾਨ ਤੋਂ ਲਗਭਗ 2.60 ਫੁੱਟ ਘੱਟ ਹੈ। ਜਿਥੇ ਪਾਣੀ ਦਾ ਪੱਧਰ ਸੋਮਵਾਰ ਨੂੰ 1677.39 ਫੁੱਟ ਸੀ। ਇਸ ਦੇ ਨਾਲ ਹੀ ਭਾਖੜਾ ਡੈਮ ਤੋਂ ਟਰਬਾਈਨਾਂ ਤੇ ਫਲੱਡ ਗੇਟਾਂ ਰਾਹੀਂ 66863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਚਾਰੋਂ ਫਲੱਟ ਗੇਟ 7 ਫੁੱਟ ਤੱਕ ਖੋਲ੍ਹੇ ਗਏ ਹਨ। ਹਾਲਾਂਕਿ ਇਹ ਰਾਹਤ ਦੀ ਗੱਲ ਹੈ ਕਿਉਂਕਿ ਪਾਣੀ ਜ਼ਿਆਦਾ ਆਉਣ ਦੀ ਵਜ੍ਹਾ ਨਾਲ ਇਕ ਹਫਤਾ ਪਹਿਲਾਂ ਇਹ 10 ਫੁੱਟ ਤੱਕ ਖੋਲ੍ਹਣੇ ਪਏ ਸਨ।
ਇਸ ਤੋਂ ਇਲਾਵਾ ਨੰਗਲ ਡੈਮ ਤੋਂ ਵੱਖ-ਵੱਖ ਨਹਿਰਾਂ ਤੇ ਸਤਲੁਜ ਨਦੀ ਵਿਚ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਹਾਈਡਲ ਨਹਿਰ ਦਾ ਜਲ ਪੱਧਰ 9000 ਕਿਊਸਿਕ, ਆਨੰਦਪੁਰ ਹਾਈਡਲ ਨਹਿਰ ਦਾ ਪਾਣੀ ਦਾ ਪੱਧਰ 9000 ਕਿਊਸਿਕ ਤੇ ਸਤਲੁਜ ਦਰਿਆ ਵਿਚ 47000 ਕਿਊਸਿਕ ਪਾਣੀ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਸਲਮਾਨ ਖਾਨ ਨੇ Bigg Boss ‘ਚ ਪੰਜਾਬ ‘ਚ ਆਏ ਹੜ੍ਹਾਂ ‘ਤੇ ਜਤਾਈ ਚਿੰਤਾ, ਸਾਰਿਆਂ ਨੂੰ ਮਦਦ ਦੀ ਕੀਤੀ ਅਪੀਲ
ਅੱਜ ਭਾਰਤ ਮੌਸਮ ਵਿਗਿਆਨ ਕੇਂਦਰ ਵੱਲੋਂ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਅਜਿਹਾ ਮੌਸਮ ਰਹਿਣ ਦਾ ਅਨੁਮਾਨ ਹੈ। ਹਾਲਾਂਕਿ ਮਾਲਵਾ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹੋਰ ਪੰਜਾਬ ਵਿਚ ਸਾਧਾਰਨ ਮੀਂਹ ਹੋਣ ਨਾਲ ਹਾਲਾਤ ਠੀਕ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -:
























