ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਡੇਰੇ ਲਾਏ ਹੋਏ ਹਨ। ਐਤਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੱਕ ਕਿਸਾਨਾਂ ਨੇ ਅੱਗੇ ਨਾ ਵਧਣ ਦਾ ਫੈਸਲਾ ਲਿਆ ਹੈ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ‘ਤੇ ਦਬਾਅ ਬਣਾਉਣ ਲਈ ਪੰਜਾਬ ਦੇ ਸੀਨੀਅਰ ਪਾਰਟੀ ਆਗੂਆਂ ਦੇ ਘਰਾਂ ਦੇ ਬਾਹਰ ਦੋ ਦਿਨਾ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਯੂਨੀਅਨ ਵੱਲੋਂ 17 ਅਤੇ 18 ਫਰਵਰੀ ਨੂੰ ਪੰਜਾਬ ਵਿੱਚ ਭਾਜਪਾ ਦੇ ਤਿੰਨ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਬੋਹਰ ਸਥਿਤ ਰਿਹਾਇਸ਼ ਅਤੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਧਰਨੇ ਦਿੱਤੇ ਜਾਣਗੇ। ਫਿਲਹਾਲ ਦੋ ਦਿਨ ਧਰਨੇ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਵੱਲ ਨੂੰ ਕੂਚ ਰਹੇ ਕਿਸਾਨਾਂ ਉਪਰ ਅੱਜ ਪੰਜਾਬ-ਹਰਿਆਣਾ ਸ਼ੰਭੂ ਬਾਰਡਰ ‘ਤੇ ਸੁਰੱਖਿਆ ਬਲਾਂ ਦੇ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਜਾਣਕਾਰੀ ਮੁਤਾਬਿਕ ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਬਹਿਸਬਾਜ਼ੀ ਹੋਈ, ਜਿਸ ਤੋਂ ਬਾਅਦ ਪੁਲਿਸ ਤੇ ਕਿਸਾਨ ਗਏ ਅਤੇ ਪੁਲਿਸ ਦੇ ਵਲੋਂ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਦਿੱਤੇ ਗਏ।
ਇਹ ਵੀ ਪੜ੍ਹੋ : ਮਨਜਿੰਦਰ ਸਿਰਸਾ ਦੀ ਕਿਸਾਨਾਂ ਨੂੰ ਅਪੀਲ, ‘ਸੰਘਰਸ਼ ਦੀ ਟਾਈਮਿੰਗ ‘ਤੇ ਵਿਚਾਰ ਕਰੋ, ਕਿਤੇ ਨੁਕਸਾਨ ਨਾ ਹੋ ਜਾਏ…’
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਕਈ ਕਿਸਾਨ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਕਈ ਵਾਰ ਝੜਪ ਹੋਣ ਕਾਰਨ ਸੈਂਕੜੇ ਕਿਸਾਨ ਅਤੇ ਕੁਝ ਪੱਤਰਕਾਰ ਜ਼ਖ਼ਮੀ ਹੋ ਗਏ।