ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਫਰਵਰੀ ਦੇ ਮਹੀਨੇ ਵੀ ਸੋਕੇ ਦੀ ਲਪੇਟ ਵਿੱਚ ਹਨ। ਤਿੰਨਾਂ ਰਾਜਾਂ ਵਿੱਚ ਆਮ ਨਾਲੋਂ ਲਗਭਗ 40 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਜਦਕਿ ਹਿਮਾਚਲ ‘ਚ ਬਰਫਬਾਰੀ ਵੀ ਬਹੁਤ ਘੱਟ ਹੈ। ਦੂਜੇ ਪਾਸੇ ਤਿੰਨਾਂ ਸੂਬਿਆਂ ‘ਚ ਠੰਡ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਕਰੀਬ 1 ਤੋਂ 2 ਡਿਗਰੀ ਦੀ ਗਿਰਾਵਟ ਆਵੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਫਰਵਰੀ ਦੇ 10 ਦਿਨਾਂ ਵਿੱਚ ਔਸਤਨ 15.3 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਆਮ ਤੌਰ ’ਤੇ 27.4 ਮਿਲੀਮੀਟਰ ਮੀਂਹ ਪੈਂਦਾ ਹੈ। ਯਾਨੀ ਇਸ ਮਹੀਨੇ ‘ਚ ਹੁਣ ਤੱਕ 44 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਹਰਿਆਣਾ ‘ਚ ਔਸਤਨ 12.7 ਮਿਲੀਮੀਟਰ ਬਾਰਿਸ਼ ਹੋਈ ਹੈ, ਜਦਕਿ ਹੁਣ ਤੱਕ 19.2 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਹਰਿਆਣਾ ਵਿੱਚ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ 67 ਮਿਲੀਮੀਟਰ ਮੀਂਹ ਪਿਆ, ਜਦੋਂ ਕਿ 114 ਮਿਲੀਮੀਟਰ ਮੀਂਹ ਪੈਣ ਦੀ ਉਮੀਦ ਸੀ। ਅਜਿਹੇ ‘ਚ ਹਿਮਾਚਲ ‘ਚ ਇਸ ਸਾਲ ਹੁਣ ਤੱਕ 41 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।